ਜਲੰਧਰ: ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸਨ। ਜਲੰਧਰ ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਉਕਤ ਸੀਟ ‘ਤੇ 10 ਜੁਲਾਈ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।
