ਲੁਧਿਆਣਾ ‘ਚ ਬੱਸ ਸਟੈਂਡ ਨੇੜੇ ਸਥਿਤ ਇਕ ਨਿੱਜੀ ਹੋਟਲ ‘ਚ ਇਕ ਨੌਜਵਾਨ ਨੇ ਹੋਟਲ ਦੇ ਕਮਰੇ ‘ਚੋਂ ਛਾਲ ਮਾਰ ਦਿੱਤੀ। ਨੌਜਵਾਨ ਨੇ ਹੋਟਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੇ ਸਿਰ, ਹੱਥ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਪ੍ਰੇਮਿਕਾ ਨਾਲ ਹੋਟਲ ਆਇਆ ਹੋਇਆ ਸੀ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਨੌਜਵਾਨ ਨੇ ਆਪਣੀ ਪ੍ਰੇਮਿਕਾ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਜਦੋਂ ਉਸ ਦੀ ਪ੍ਰੇਮਿਕਾ ਨੇ ਉਸ ਦਾ ਵਿਰੋਧ ਕੀਤਾ ਤਾਂ ਨੌਜਵਾਨ ਨੇ ਹੋਟਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਹੋਟਲ ਦੇ ਕਮਰੇ ਵਿੱਚ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਨਾਲ ਹੋਟਲ ‘ਚ ਰਹਿਣ ਲਈ ਆਈ ਔਰਤ ਵਿਆਹੁਤਾ ਹੈ।ਉਸ ਦਾ ਪਿਛਲੇ ਕੁਝ ਸਮੇਂ ਤੋਂ ਇੱਕ ਨੌਜਵਾਨ ਨਾਲ ਅਫੇਅਰ ਚੱਲ ਰਿਹਾ ਸੀ। ਜ਼ਖਮੀ ਨੌਜਵਾਨ ਦੀ ਪਛਾਣ ਹਰਮੀਤ ਸਿੰਘ ਹੈਪੀ ਵਾਸੀ ਫੀਲਡ ਗੰਜ ਅਤੇ ਔਰਤ ਦੀ ਪਛਾਣ ਮਨਦੀਪ ਕੌਰ ਵਾਸੀ ਢੋਲੇਵਾਲ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡਿਵੀਜ਼ਨ ਨੰਬਰ 5 ਅਤੇ ਚੌਕੀ ਬੱਸ ਸਟੈਂਡ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਹੋਟਲ ਬੁਕਿੰਗ ਸਮੇਂ ਨੌਜਵਾਨ ਵੱਲੋਂ ਦਿੱਤੇ ਪਛਾਣ ਪੱਤਰ ਰਾਹੀਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।
ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਨਾਂ ਦੀ ਔਰਤ ਅਤੇ ਹਰਮੀਤ ਸਿੰਘ ਨਾਂ ਦਾ ਨੌਜਵਾਨ ਸੀ। ਦੋਵੇਂ ਵਿਆਹੇ ਹੋਏ ਹਨ। ਔਰਤ ਅਤੇ ਨੌਜਵਾਨ ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਔਰਤ ਦਾ ਵਿਆਹ ਪਿਛਲੇ ਕੁਝ ਸਮੇਂ ਤੋਂ ਹੋਇਆ ਹੈ। ਔਰਤ ਢੋਲੇਵਾਲ ਦੀ ਰਹਿਣ ਵਾਲੀ ਹੈ। ਨੌਜਵਾਨ ਫੀਲਡ ਗੰਜ ਦਾ ਰਹਿਣ ਵਾਲਾ ਹੈ। ਨੌਜਵਾਨ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਲੜਾਈ ਦੇ ਕਾਰਨਾਂ ਦਾ ਪਤਾ ਲੱਗੇਗਾ। ਦੋਵਾਂ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।