ਫਾਜ਼ਿਲਕਾ : ਪੰਜਾਬ ਪੁਲੀਸ ਅਤੇ ਬੀਐਸਐਫ ਨੇ ਸਾਂਝੇ ਤੌਰ ’ਤੇ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦੀ ਖੇਤਰ ਵਿੱਚ ਸਰਚ ਅਭਿਆਨ ਚਲਾ ਕੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇੱਕ ਡਰੋਨ ਵੀ ਬਰਾਮਦ ਹੋਇਆ ਹੈ, ਜੋ ਚੀਨ ਦਾ ਬਣਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਬੀਐਸਐਫ ਸਰਹੱਦੀ ਖੇਤਰ ਵਿੱਚ ਲਗਾਤਾਰ ਡਰੋਨਾਂ ਦੀ ਆਵਾਜਾਈ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪਿੰਡ ਗਹਿਲੇਵਾਲਾ ਖੇਤਰ ਵਿੱਚ ਡਰੋਨ ਗਤੀਵਿਧੀ ਦੇ ਸ਼ੱਕ ਵਿੱਚ, ਬੀਐਸਐਫ ਨੇ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਅਤੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਇਸ ਦੌਰਾਨ ਪਾਕਿਸਤਾਨ ਤੋਂ ਹੈਰੋਇਨ ਲੈ ਕੇ ਜਾ ਰਿਹਾ ਇੱਕ ਡਰੋਨ ਬਰਾਮਦ ਹੋਇਆ ਹੈ। ਹੈਰੋਇਨ ਦੇ ਪੈਕੇਟਾਂ ‘ਤੇ ਰੇਡੀਅਮ ਟੇਪ ਲਗਾ ਦਿੱਤੀ ਗਈ ਸੀ ਤਾਂ ਜੋ ਭਾਰਤ ਤੋਂ ਖੇਪ ਲੈ ਕੇ ਜਾਣ ਵਾਲੇ ਵਿਅਕਤੀ ਦੀ ਹਨੇਰੇ ‘ਚ ਖੇਪ ਦੀ ਰੌਸ਼ਨੀ ਨਾਲ ਪਛਾਣ ਕੀਤੀ ਜਾ ਸਕੇ। ਅਜਿਹੇ ‘ਚ ਡਰੋਨ ਨਾਲ ਬੰਨ੍ਹਿਆ ਹੋਇਆ ਹੈਰੋਇਨ ਦਾ ਪੈਕੇਟ ਵੀ ਮਿਲਿਆ ਹੈ। ਇਸ ਦਾ ਵਜ਼ਨ 520 ਗ੍ਰਾਮ ਦੱਸਿਆ ਜਾਂਦਾ ਹੈ। ਫਿਲਹਾਲ ਮਾਮਲਾ ਪੁਲਸ ਨੂੰ ਸੌਂਪ ਦਿੱਤਾ ਗਿਆ ਹੈ।