ਜਲੰਧਰ : ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 10 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀ ਅਤੇ ਫੈਕਟਰੀਆਂ ‘ਚ ਕੰਮ ਕਰਦੇ ਕਰਮਚਾਰੀ ਹਨ, ਲਈ 10 ਜੁਲਾਈ ਨੂੰ ਤਨਖਾਹ ਵਾਲੀ ਛੁੱਟੀ ਐਲਾਨੀ ਹੈ।
ਸਰਕਾਰੀ ਬੁਲਾਰੇ ਅਨੁਸਾਰ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਦੋ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਅਨੁਸਾਰ, ਪੰਜਾਬ ਦੇ ਰਾਜਪਾਲ ਨੇ 7 ਜੁਲਾਈ, 2024 ਤੋਂ 13 ਜੁਲਾਈ, 2024 ਦਰਮਿਆਨ ਕਿਸੇ ਵੀ ਦਿਨ ਹੋਣ ਵਾਲੀ ਛੁੱਟੀ ਦੇ ਬਦਲੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਬੁੱਧਵਾਰ, 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਕ ਹੋਰ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਦੇ ਰਾਜਪਾਲ ਨੇ 10 ਜੁਲਾਈ, 2024 ਨੂੰ ਪੰਜਾਬ ਰਾਜ ਵਿੱਚ ਸਥਿਤ ਰਜਿਸਟਰਡ ਫੈਕਟਰੀਆਂ ਵਿੱਚ ਕੰਮ ਕਰਦੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਨੂੰ ਕੰਮ ਕਰਨ ਤੋਂ ਛੋਟ ਦੇ ਦਿੱਤੀ ਹੈ।