Connect with us

ਪੰਜਾਬ ਨਿਊਜ਼

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, 14 ਜ਼ਿਲ੍ਹਿਆਂ ‘ਚ ਅਲਰਟ ਜਾਰੀ

Published

on

ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਨੂੰ ਲੈ ਕੇ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

ਪਿਛਲੇ ਦਿਨਾਂ ਦੌਰਾਨ ਲੁਧਿਆਣਾ ਵਿੱਚ ਕਰੀਬ 47 ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਐੱਮ.ਐੱਮ. ਮੀਂਹ ਪਿਆ ਹੈ ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ.ਏ.ਐੱਸ. ਸ਼ਹਿਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ‘ਚ ਭਾਵੇਂ ਮਾਨਸੂਨ ਸਰਗਰਮ ਹੋ ਗਿਆ ਹੈ ਪਰ ਫਿਰ ਵੀ ਲੋਕ ਮੀਂਹ ਨੂੰ ਤਰਸ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਸਿਰਫ਼ 8 ਜ਼ਿਲ੍ਹਿਆਂ ਵਿੱਚ ਹੀ ਮੀਂਹ ਪਿਆ ਹੈ, ਜਿਸ ਵਿੱਚ ਰੂਪਨਗਰ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਦਰਜ ਕੀਤਾ ਗਿਆ ਹੈ।

Facebook Comments

Trending