ਅਪਰਾਧ
ਸੀਆਈਏ ਸਟਾਫ਼ ਨੂੰ ਮਿਲੀ ਸਫ਼ਲਤਾ, 8 ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿਰੋਹ ਦੇ 3 ਮੈਂਬਰ ਕਾਬੂ
Published
10 months agoon
By
Lovepreet
ਮਲੋਟ : ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਭਗੀਰਥ ਸਿੰਘ ਮੀਨਾ ਆਈ.ਪੀ.ਐਸ. ਸੀ.ਆਈ.ਏ. ਦੀਆਂ ਹਦਾਇਤਾਂ ਤਹਿਤ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਚਲਾਏ ਜਾ ਰਹੇ ਅਪਰੇਸ਼ਨ ਦੌਰਾਨ ਡੀ. ਸਟਾਫ਼ ਮਲੋਟ ਦੀ ਪੁਲਿਸ ਟੀਮ ਨੇ ਦੋ ਪਹੀਆ ਵਾਹਨ ਚੋਰਾਂ ਦਾ ਪਰਦਾਫਾਸ਼ ਕਰਦਿਆਂ 3 ਚੋਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 8 ਚੋਰੀ ਦੇ ਮੋਟਰਸਾਈਕਲ ਅਤੇ 3 ਮੋਬਾਈਲ ਬਰਾਮਦ ਕੀਤੇ |
ਇਸ ਸਬੰਧੀ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੀ.ਆਈ.ਏ. ਮਲੋਟ 2 ਦੇ ਇੰਚਾਰਜ ਕੁਲਬੀਰ ਚੰਦ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਨਜ਼ਦੀਕੀ ਦਾਨੇਵਾਲਾ ਚੌਕ ਮਲੋਟ ਵਿਖੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਇਸ ਲਈ ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਦਾਸ ਸਿੰਘ ਪੁੱਤਰ ਮੰਗਲ ਸਿੰਘ, ਗੋਸ਼ਵੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਹਿੰਮਤਪੁਰਾ ਬਸਤੀ ਮਲੋਟ ਅਤੇ ਜਸਪ੍ਰੀਤ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਪਿੰਡ ਮਲੋਟ ਜੋ ਕਿ ਵਾਹਨ ਚੋਰੀ ਕਰਨ ਦੇ ਆਦੀ ਹਨ |ਉਕਤ ਵਿਅਕਤੀ ਹੁਣ ਚੋਰੀ ਦੇ ਮੋਟਰਸਾਈਕਲਾਂ ‘ਤੇ ਘੁੰਮ ਰਹੇ ਹਨ, ਜੇਕਰ ਪੁਲਿਸ ਕਾਰਵਾਈ ਕਰੇ ਤਾਂ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ |
ਇਸ ’ਤੇ ਪੁਲੀਸ ਟੀਮ ਵੱਲੋਂ ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਚੋਰੀ ਦੇ ਪਲਸਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਸਿਟੀ ਪੁਲੀਸ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿੱਚ ਐਫ.ਆਈ.ਆਰ. ਨੰ: 105 ਮਿਤੀ 5.07.2024 ਨਵਾਂ ਕਾਨੂੰਨ ਨੰ. 303,317 ਬੀ.ਐਨ.ਐਸ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ 7 ਚੋਰੀ ਦੇ ਮੋਟਰਸਾਈਕਲ ਪਿੰਡ ਮਲੋਟ ਦੀ ਸ਼ੂਗਰ ਮਿੱਲ ਨੇੜੇ ਸੁੰਨਸਾਨ ਕਮਰੇ ਅਤੇ ਝਾੜੀਆਂ ਵਿੱਚ ਛੁਪਾਏ ਹੋਏ ਸਨ। ਜਿਸ ‘ਤੇ ਪੁਲਸ ਨੇ ਇਨ੍ਹਾਂ ਗਿਰੋਹ ਦੇ ਮੈਂਬਰਾਂ ਕੋਲੋਂ ਕੁੱਲ 8 ਮੋਟਰਸਾਈਕਲ ਅਤੇ 3 ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਨ੍ਹਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ’ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
You may like
-
ਪੰਜਾਬ ਦੇ ਸ਼ਹਿਰਾਂ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਇਰ ਗ੍ਰਿਫ਼ਤਾਰ, ਐਮਪੀ ਨਾਲ ਸਬੰਧ
-
ਮਨੋਰੰਜਨ ਕਾਲੀਆ ਦੇ ਘਰ ਧ. ਮਾਕੇ ਦੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ, ਯੂਪੀ ਨਾਲ ਸਬੰਧ
-
ਕੈਦੀ ਨੂੰ ਮਿਲਣ ਆਏ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ , ਮਾਮਲਾ ਤੁਹਾਨੂੰ ਕਰ ਦੇਵੇਗਾ ਹੈਰਾਨ
-
ਪੰਜਾਬ ਪੁਲਿਸ ਨੇ ਖ਼/ਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਇਹ ਸਾਮਾਨ ਗੋਇਆ ਬਰਾਮਦ
-
ਹੈ/ਰੋਇਨ ਸਮੇਤ ਔਰਤ ਕਾਬੂ, ਮਾਮਲਾ ਦਰਜ
-
ਫੈਕਟਰੀਆਂ ‘ਚੋਂ ਕੱਪੜੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 21 ਥਾਂਨ ਬਰਾਮਦ, 1 ਦੋਸ਼ੀ ਗ੍ਰਿਫਤਾਰ