ਜਲੰਧਰ : ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਰ ਆਪਣੀ ਵੋਟ ਪਾਉਣ ਸਮੇਂ ਖੱਬੇ ਹੱਥ ਦੀ ਪਹਿਲੀ ਉਂਗਲੀ ਦੀ ਬਜਾਏ ਖੱਬੇ ਹੱਥ ਦੀ ਵਿਚਕਾਰਲੀ ਉਂਗਲੀ ‘ਤੇ ਸਿਆਹੀ ਲਗਾਉਣਗੇ।
ਇਹ ਤਬਦੀਲੀ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਕਾਰਨ ਵੋਟਰਾਂ ਵਿਚ ਭੰਬਲਭੂਸੇ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ ਹੈ, ਜਿਸ ਵਿਚ ਹੱਥ ਦੀ ਪਹਿਲੀ ਉਂਗਲੀ ‘ਤੇ ਪਹਿਲਾਂ ਹੀ ਸਿਆਹੀ ਲੱਗੀ ਹੋਈ ਸੀ। ਇਸ ਭੰਬਲਭੂਸੇ ਨੂੰ ਦੂਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਣ ਲਈ ਸਮੂਹ ਪੋਲਿੰਗ ਸਟਾਫ਼ ਨੂੰ ਇਨ੍ਹਾਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।