ਲੁਧਿਆਣਾ : ਪੰਜਾਬ ਦੇ ਲੁਧਿਆਣਾ ਤੋਂ ਇਕ ਕੈਦੀ ਦੇ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਤਾਜਪੁਰ ਰੋਡ ‘ਤੇ ਵਾਪਰੀ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਕੇਂਦਰੀ ਜੇਲ ‘ਚ ਵਾਪਸ ਆ ਰਹੇ ਕਤਲ ਦੇ ਦੋਸ਼ੀ ਅੰਡਰ ਟਰਾਇਲ ਕੈਦੀ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।
ਦੱਸ ਦੇਈਏ ਕਿ ਉਕਤ ਕੈਦੀ ਨੂੰ ਨਵਾਂਸ਼ਹਿਰ ਤੋਂ ਪੇਸ਼ੀ ਤੋਂ ਵਾਪਸ ਲਿਆਂਦਾ ਜਾ ਰਿਹਾ ਸੀ। ਜਿਸ ਦੀ ਪਛਾਣ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਫਰਾਰ ਹੋਏ ਦੋਸ਼ੀ ਨੂੰ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ।