Connect with us

ਪੰਜਾਬ ਨਿਊਜ਼

ਪੰਜਾਬ ਵਾਸੀਆਂ ਲਈ ਖੁਸ਼ਖਬਰੀ, ਇਸ ਵਿਭਾਗ ‘ਚ ਹੋਣ ਜਾ ਰਹੀ ਹੈ ਭਰਤੀ, ਜਾਰੀ ਹੋਈਆਂ ਹਦਾਇਤਾਂ…

Published

on

ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਦਰਅਸਲ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਨੂੰ ਮਜ਼ਬੂਤ ​​ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫ਼ਸਰ ਦੀ ਭਰਤੀ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ।

ਇਹ ਜਾਣਕਾਰੀ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਨਾਲ ਸਬੰਧਤ ਸਮੀਖਿਆ ਮੀਟਿੰਗ ਦੌਰਾਨ ਦਿੱਤੀ|ਮੰਤਰੀ ਨੇ ਜ਼ਿਲ੍ਹਾ/ਤਹਿਸੀਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮਹੀਨੇ ਦੇ ਅੰਦਰ-ਅੰਦਰ ਜਾਗਰੂਕਤਾ ਕੈਂਪ ਲਗਾਉਣ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਵਿੱਚ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਹੁਣ ਆਸ਼ੀਰਵਾਦ ਯੋਜਨਾ ਤਹਿਤ 27011 ਲਾਭਪਾਤਰੀਆਂ ਨੂੰ 137.75 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡਾ: ਬੀ. ਆਰ. ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਲਈ ਸੁਸਾਇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਰਾਜ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਆਦਰਸ਼ ਗ੍ਰਾਮ ਯੋਜਨਾ ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਸਕੀਮਾਂ ਤਹਿਤ ਬਕਾਇਆ ਫੰਡ ਖਰਚ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਮੁੱਖ ਦਫ਼ਤਰ ਨੂੰ ਭੇਜਣ ਦੇ ਹੁਕਮ ਦਿੱਤੇ।

Facebook Comments

Trending