Connect with us

ਅਪਰਾਧ

ਪੰਜਾਬ ਦੇ ਸਕੂਲ ‘ਚ ਫਾਇਰਿੰਗ, ਵਿਦਿਆਰਥੀ ਡਰੇ, ਵੇਖੋ ਮੌਕੇ ਦੀਆਂ ਤਸਵੀਰਾਂ

Published

on

ਗੁਰਦਾਸਪੁਰ  : ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਪਿੰਡ ਬੈਰੋਂਨੰਗਲ ‘ਚ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਅੱਤਵਾਦੀਆਂ ਨੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਮੁੱਖ ਗੇਟ ਅਤੇ ਕੰਧ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਨਾਲ ਸਕੂਲੀ ਬੱਚੇ ਡਰ ਗਏ। ਇਸ ਹਾਦਸੇ ਵਿੱਚ ਇੱਕ ਗੋਲੀ ਸਕੂਲ ਦੇ ਗੇਟ ਵਿੱਚ ਜਾ ਵੱਜੀ ਜਦੋਂਕਿ ਦੋ ਗੋਲੀਆਂ ਕੰਧ ਵਿੱਚ ਵੱਜੀਆਂ। ਸਕੂਲ ਮਾਲਕ ਨਰਿੰਦਰ ਸਿੰਘ ਬਾਠ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਮੈਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਅਤੇ 10 ਲੱਖ ਰੁਪਏ ਦੀ ਫਿਰੌਤੀ ਮੰਗੀ। ਫਿਰੌਤੀ ਮੰਗਣ ਵਾਲੇ ਵਿਅਕਤੀ ਨੇ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਦੇਖ ਤੇਰਾ ਕੀ ਹੋਵੇਗਾ। ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਵਜੂਦ ਅੱਤਵਾਦੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੂਜੇ ਪਾਸੇ ਪੁਲਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Facebook Comments

Trending