ਲੁਧਿਆਣਾ : ਡਾਬਾ ਇਲਾਕੇ ‘ਚ ਬਾਈਕ ਸਵਾਰ ਦੋ ਸਨੈਚਰਾਂ ਨੇ ਪੈਦਲ ਜਾ ਰਹੇ ਇਕ ਨੌਜਵਾਨ ਦਾ ਮੋਬਾਇਲ ਫੋਨ ਖੋਹ ਲਿਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਕੈਮਰੇ ‘ਚ ਕੈਦ ਹੋ ਗਈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਨਿਰਮਲ ਨਗਰ ਦੇ ਦੁਕਾਨਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਕੈਮਰਿਆਂ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਇਕ ਨੌਜਵਾਨ ਪੈਦਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਆ ਕੇ ਉਸ ਦਾ ਗਲਾ ਫੜ੍ਹ ਲਿਆ | ਇਸ ਤੋਂ ਬਾਅਦ ਉਨ੍ਹਾਂ ਨੇ ਉਸ ਤੋਂ ਮੋਬਾਈਲ ਖੋਹਣਾ ਸ਼ੁਰੂ ਕਰ ਦਿੱਤਾ।
ਨੌਜਵਾਨ ਨੇ ਮੋਬਾਈਲ ਦੂਰ ਸੁੱਟ ਦਿੱਤਾ। ਬਾਈਕ ਸਵਾਰ ਨੌਜਵਾਨ ਨੇ ਉਸ ਨੂੰ ਫੜ ਲਿਆ ਜਦਕਿ ਦੂਜੇ ਨੌਜਵਾਨ ਨੇ ਮੋਬਾਈਲ ਖੋਹ ਲਿਆ ਅਤੇ ਦੋਵੇਂ ਫ਼ਰਾਰ ਹੋ ਗਏ। ਹਾਲਾਂਕਿ ਘਟਨਾ ਦਾ ਸ਼ਿਕਾਰ ਹੋਏ ਨੌਜਵਾਨ ਦੇ ਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੁਕਾਨਦਾਰ ਦਾ ਕਹਿਣਾ ਹੈ ਕਿ ਉਸ ਦੇ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਦੂਜੇ ਪਾਸੇ ਥਾਣਾ ਡਾਬਾ ਦੀ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।