ਚੰਡੀਗੜ੍ਹ : ਪੰਜਾਬ ਭਰ ਦੇ ਤਹਿਸੀਲਦਾਰਾਂ ਵੱਲੋਂ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸੂਬੇ ਭਰ ‘ਚ ਤਹਿਸੀਲਦਾਰ ਹੜਤਾਲ ‘ਤੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਸੂਬੇ ਭਰ ਦੇ ਮਾਲ ਅਧਿਕਾਰੀ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ 19 ਅਗਸਤ ਤੋਂ 21 ਅਗਸਤ ਤੱਕ ਛੁੱਟੀ ‘ਤੇ ਚਲੇ ਜਾਣਗੇ। ਆਪਣੀਆਂ ਮੰਗਾਂ ਨੂੰ ਲੈ ਕੇ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਹ ਐਲਾਨ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਹੈ। ਤਹਿਸੀਲਦਾਰਾਂ ਨੇ ਸਰਕਾਰੀ ਵਾਹਨਾਂ ’ਤੇ ਸੁਰੱਖਿਆ ਸਮੇਤ ਕਈ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ।