Connect with us

ਪੰਜਾਬ ਨਿਊਜ਼

ਨਾਭਾ ਜੇਲ੍ਹ ਬਰੇਕ ਮਾਮਲਾ: ਪੰਜਾਬ ਪੁਲਿਸ ਵਿਦੇਸ਼ ਤੋਂ ਲਿਆ ਰਹੀ ਹੈ ਮੋਸਟ ਵਾਂਟੇਡ ਗੈਂਗਸਟਰ

Published

on

ਪਟਿਆਲਾ: ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁੱਖ ਮੁਲਜ਼ਮ ਰਮਨਜੀਤ ਸਿੰਘ ਉਰਫ਼ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਨੂੰ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਨਾਭਾ ਜੇਲ੍ਹ ਤੋਂ ਫਰਾਰ ਹੋਏ ਗੈਂਗਸਟਰਾਂ ਦੀ ਸਭ ਤੋਂ ਵੱਡੀ ਮਦਦਗਾਰ ਸੀ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਪੁਸ਼ਟੀ ਕੀਤੀ ਹੈ ਕਿ ਉਸ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸਪੀ, 2 ਡੀਐਸਪੀ ਸਮੇਤ 6 ਮੈਂਬਰਾਂ ਦੀ ਟੀਮ ਉਸ ਨੂੰ ਲੈਣ ਗਈ ਹੈ। ਪੰਜਾਬ ਪੁਲਿਸ ਉਸ ਨੂੰ ਹਾਂਗਕਾਂਗ ਤੋਂ ਲਿਆ ਰਹੀ ਹੈ। ਉਸ ਖ਼ਿਲਾਫ਼ ਪੰਜਾਬ ਵਿੱਚ 3 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਹੈ।

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2016 ‘ਚ ਹਾਂਗਕਾਂਗ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਅਤੇ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।ਰਮਨਜੀਤ ਰੋਮੀ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੇਸ ਦਰਜ ਹਨ। ਉਹ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ। ਉਹ ਆਈਐਸਆਈ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਦੀ ਸਮੇਤ ਹੋਰ ਫਰਾਰ ਕੈਦੀਆਂ ਦੇ ਸੰਪਰਕ ਵਿੱਚ ਸੀ।

Facebook Comments

Trending