ਲੁਧਿਆਣਾ: ਸੱਚਾ ਯਾਦਵ ਵੱਲੋਂ ਮਹਾਨਗਰ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਕੀਤੇ ਖੁਲਾਸੇ ਤੋਂ ਬਾਅਦ ਪੀੜਤਾ ਦਾ ਬਿਆਨ ਸਾਹਮਣੇ ਆਇਆ ਹੈ। ਮਾਧੋਪੁਰੀ ਨਿਵਾਸੀ ਰਵੀਕਾਂਤ ਸੇਠ ਨੇ ਲੁਧਿਆਣਾ ਦੇ ਕੁਮਾਰ ਗੌਰਵ ਉਰਫ ਸੱਚਾ ਯਾਦਵ ‘ਤੇ ਬਲੈਕਮੇਲਿੰਗ ਦਾ ਦੋਸ਼ ਲਗਾਇਆ ਹੈ। ਰਵੀਕਾਂਤ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਉਸ ਦੀ ਬਿਲਡਿੰਗ ਦਾ ਨਿਰਮਾਣ ਕੰਮ ਚੱਲ ਰਿਹਾ ਹੈ ਪਰ ਸੱਚਾ ਯਾਦਵ ਉਸ ਨੂੰ ਬਲੈਕਮੇਲ ਕਰ ਰਿਹਾ ਹੈ ਅਤੇ ਮੋਟੀ ਰਕਮ ਦੀ ਮੰਗ ਕਰ ਰਿਹਾ ਹੈ। ਪੀੜਤਾ ਦਾ ਕਹਿਣਾ ਹੈ ਕਿ ਨੌਜਵਾਨ ਵੱਲੋਂ ਉਸ ਨੂੰ ਨਾਜਾਇਜ਼ ਤੌਰ ‘ਤੇ ਬਲੈਕਮੇਲ ਕੀਤਾ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਨੌਜਵਾਨ ਉਸ ਤੋਂ ਮੋਟੀ ਰਕਮ ਦੀ ਮੰਗ ਕਰ ਰਿਹਾ ਹੈ, ਜਿਸ ਨੂੰ ਉਹ ਦੇਣ ਤੋਂ ਅਸਮਰੱਥ ਹੈ।
ਪੀੜਤ ਦਾ ਕਹਿਣਾ ਹੈ ਕਿ ਇਹ ਸੱਚਾ ਯਾਦਵ ਦਾ ਕੰਮ ਹੈ। ਉਹ ਹਰ ਪ੍ਰਾਪਰਟੀ ਬਿਲਡਰ ਤੋਂ ਪੈਸੇ ਵਸੂਲਦਾ ਹੈ ਅਤੇ ਹੁਣ ਬਿਲਡਿੰਗ ਕੰਸਟ੍ਰਕਸ਼ਨ ਲਈ ਉਨ੍ਹਾਂ ਨੂੰ ਬਲੈਕਮੇਲ ਕਰ ਰਿਹਾ ਹੈ ਅਤੇ ਮੋਟੀ ਰਕਮ ਦੀ ਮੰਗ ਕਰ ਰਿਹਾ ਹੈ। ਪੀੜਤ ਨੇ ਦੱਸਿਆ ਕਿ ਸਾਡੇ ਕੋਲ ਇਮਾਰਤ ਦੇ ਸਾਰੇ ਦਸਤਾਵੇਜ਼ ਮੌਜੂਦ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਬਲੈਕਮੇਲਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।