ਨਵਾਂਸ਼ਹਿਰ: ਨਵਾਂਸ਼ਹਿਰ ਵਿੱਚ ਭਲਕੇ ਯਾਨੀ ਸ਼ਨੀਵਾਰ ਨੂੰ ਬਿਜਲੀ ਦਾ ਲੰਮਾ ਕੱਟ ਲੱਗਣ ਵਾਲਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਕੱਟ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਇੰਜੀਨੀਅਰ ਅਰਬਨ ਸਬ-ਡਵੀਜ਼ਨ ਨਵਾਂਸ਼ਹਿਰ ਨੇ ਦੱਸਿਆ ਕਿ 66 ਕੇ.ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇਵੀ ਬਰਨਾਲਾ ਗੇਟ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ 24 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਬੰਦ ਰਹੇਗੀ। ਜਿਸ ਕਾਰਨ ਗੁਰੂ ਅੰਗਦ ਨਗਰ, ਸ਼ਿਵਾਲਿਕ ਐਨਕਲੇਵ, ਰਣਜੀਤ ਨਗਰ, ਦਿੱਲੀ ਕਲੋਨੀ, ਗੁਰੂ ਨਾਨਕ ਨਗਰ, ਮਹਿਲਾ ਕਲੋਨੀ, ਜਲੰਧਰ ਕਲੋਨੀ, ਬਰਨਾਲਾ ਗੇਟ, ਰਾਏ ਕਲੋਨੀ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਪ੍ਰਭਾਵਿਤ ਹੋਣਗੇ।