ਅੰਮ੍ਰਿਤਸਰ: ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਜਿੱਥੇ ਐੱਸ.ਜੀ.ਪੀ.ਸੀ. ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਖਾਤਾ ਸ਼ਾਖਾ ਦੇ ਮੁਲਾਜ਼ਮ ਦਰਬਾਰਾ ਸਿੰਘ ’ਤੇ ਤਲਵਾਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਦੱਸ ਦੇਈਏ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਸੁਖਬੀਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਸੁਖਬੀਰ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ‘ਚੋਂ 4 ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅੱਜ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਵੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸੁਖਬੀਰ ਦੇ 2 ਪੁੱਤਰਾਂ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।