ਲੁਧਿਆਣਾ: ਮਹਿਲਾ ਗਰੋਹ ਮਹਾਂਨਗਰ ਵਿੱਚ ਦਹਿਸ਼ਤ ਪੈਦਾ ਕਰ ਰਿਹਾ ਹੈ। ਨਿਡਰ ਮਹਿਲਾ ਗਰੋਹ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਮੁਰਾਦਪੁਰਾ ਤੋਂ ਸਾਹਮਣੇ ਆਇਆ ਹੈ, ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਔਰਤਾਂ ਦੇ ਗਰੋਹ ਨੇ ਇੱਕ ਫੈਕਟਰੀ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸਾਮਾਨ ਲੈ ਕੇ ਫਰਾਰ ਹੋ ਗਏ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਨਟ ਬੋਲਟ ਫੈਕਟਰੀ ਦਾ ਸ਼ਟਰ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਫਿਲਹਾਲ ਫੈਕਟਰੀ ਮਾਲਕ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਹਰ ਰੋਜ਼ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੁਲੀਸ ਨੂੰ ਗਸ਼ਤ ਵਧਾਉਣ ਦੀ ਲੋੜ ਹੈ ਅਤੇ ਇਨ੍ਹਾਂ ਮਹਿਲਾ ਗਰੋਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।