Connect with us

ਪੰਜਾਬ ਨਿਊਜ਼

ਪੰਜਾਬ ਦੇ ਕਿਸਾਨਾਂ ਖਿਲਾਫ ਹੋਣ ਜਾ ਰਹੀ ਹੈ ਵੱਡੀ ਕਾਰਵਾਈ, ਜਾਰੀ ਕੀਤੇ ਸਖ਼ਤ ਹੁਕਮ

Published

on

ਚੰਡੀਗੜ੍ਹ: ਪੰਜਾਬ ਸਰਕਾਰ ਵੱਡੇ ਕਿਸਾਨਾਂ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅਸਲ ਵਿੱਚ ਸੂਬੇ ਵਿੱਚ 9 ਹਜ਼ਾਰ ਅਜਿਹੇ ਪ੍ਰਭਾਵਸ਼ਾਲੀ ਕਿਸਾਨ ਹਨ, ਜਿਨ੍ਹਾਂ ਦੀਆਂ ਮੋਟਰਾਂ 24-24 ਘੰਟੇ ਚੱਲਦੀਆਂ ਹਨ। ਇਸ ਦੇ ਮੱਦੇਨਜ਼ਰ ਹੁਣ ਇਨ੍ਹਾਂ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਵਰਕੌਮ ਵਿਭਾਗ ਨੂੰ ਇਨ੍ਹਾਂ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ ਸੂਬੇ ਦੇ ਇਹ ਕਿਸਾਨ ਦਿਨ-ਰਾਤ ਮੁਫਤ ਬਿਜਲੀ ਚਲਾਉਂਦੇ ਹਨ ਅਤੇ ਅੱਗੇ ਪਾਣੀ ਵੇਚਦੇ ਹਨ, ਜਦਕਿ ਬਾਕੀ ਕਿਸਾਨਾਂ ਨੂੰ ਸਿਰਫ 8 ਘੰਟੇ ਹੀ ਬਿਜਲੀ ਮਿਲਦੀ ਹੈ। ਸਰਕਾਰ ਵੱਲੋਂ ਇਸ ਵਿਤਕਰੇ ਨੂੰ ਖਤਮ ਕਰਨ ਲਈ ਹੀ ਉਪਰੋਕਤ ਫੈਸਲਾ ਲਿਆ ਗਿਆ ਹੈ। ਹੁਣ ਪੰਜਾਬ ਸਰਕਾਰ ਜਾਂ ਤਾਂ ਉਕਤ ਕਿਸਾਨਾਂ ਤੋਂ ਪੈਸੇ ਵਸੂਲ ਕਰੇਗੀ ਜਾਂ ਫਿਰ ਇਨ੍ਹਾਂ ਕਿਸਾਨਾਂ ਨੂੰ ਵੀ ਸਿਰਫ਼ 8 ਘੰਟੇ ਬਿਜਲੀ ਦਿੱਤੀ ਜਾਵੇਗੀ।

ਖਾਸ ਕਰਕੇ ਮੁਕਤਸਰ ਸਾਹਿਬ, ਬਠਿੰਡਾ, ਤਰਨਤਾਰਨ, ਰਾਮਪੁਰਾ ਫੂਲ ਵਿੱਚ ਵੱਡੀ ਗਿਣਤੀ ਕਿਸਾਨ ਹਨ ਜੋ 24 ਘੰਟੇ ਬਿਜਲੀ ਦਾ ਲਾਭ ਲੈ ਰਹੇ ਹਨ ਅਤੇ ਲਗਾਤਾਰ ਆਪਣੀਆਂ ਮੋਟਰਾਂ ਚਲਾ ਰਹੇ ਹਨ, ਜਿਸ ਕਾਰਨ ਹੁਣ ਅਜਿਹੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Facebook Comments

Trending