Connect with us

ਅਪਰਾਧ

AAP ਨੇਤਾ ਦੇ ਕ. ਤਲ ਮਾਮਲੇ ‘ਚ ਨਵਾਂ ਮੋੜ, ਅਕਾਲੀ ਨੇਤਾ ਦਾ ਨਾਂ ਆਇਆ ਸਾਹਮਣੇ

Published

on

ਖੰਨਾ : ਖੰਨਾ ਵਿੱਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀ.ਸੀ. ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਮੁੱਖ ਮੁਲਜ਼ਮ ਰਣਜੀਤ ਸਿੰਘ ਵਾਸੀ ਇਕਲੋਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਆਈ.ਜੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਜਿਸ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾਈ ਗਈ ਸੀ, ਉਹ ਵੀ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਇਕੋਲਾਹਾ ਅਤੇ ਉਨ੍ਹਾਂ ਦੇ ਭਰਾ ਕੁਲਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਲੜਕੇ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਇਸ ਮਾਮਲੇ ਵਿੱਚ ਕੋਈ ਸਿਆਸੀ ਰੰਜਿਸ਼ ਸਾਹਮਣੇ ਨਹੀਂ ਆਈ ਹੈ। ਇਹ ਕਤਲ ਆਪਸੀ ਰੰਜਿਸ਼ ਕਾਰਨ ਹੋਇਆ ਹੈ। ਕੁਝ ਸਮਾਂ ਪਹਿਲਾਂ ਦੋਵਾਂ ਧਿਰਾਂ ਵਿੱਚ ਲੜਾਈ ਹੋਈ ਸੀ, ਜਿਸ ਕਾਰਨ ਦੋਵਾਂ ਵਿੱਚ ਦੁਸ਼ਮਣੀ ਸੀ।

Facebook Comments

Advertisement

Trending