ਅੰਮ੍ਰਿਤਸਰ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅੰਮ੍ਰਿਤਸਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦਿਨ-ਦਿਹਾੜੇ ਇੱਕ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਕੱਥੂ ਨੰਗਲ ਵਿੱਚ ਇੱਕ ਨਿੱਜੀ ਬੈਂਕ ਵਿੱਚ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰੇ ਦਿਨ ਦਿਹਾੜੇ ਬੈਂਕ ਵਿੱਚੋਂ 25 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਨੂੰ ਆਪਣੇ ਕਬਜ਼ੇ ‘ਚ ਲੈ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।