Connect with us

ਅਪਰਾਧ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇਨ੍ਹਾਂ ਪਿੰਡਾਂ ‘ਚੋਂ 10 ਕਿਲੋ ਹੈ.ਰੋਇਨ ਬਰਾਮਦ

Published

on

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਹੀਂ ਸ਼ੇਅਰ ਕੀਤਾ ਹੈ।ਡੀ.ਜੀ. ਪੀ. ਨੇ ਦੱਸਿਆ ਕਿ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਿੰਡ ਕਾਂਸੇਕੇ ਅਤੇ ਪਿੰਡ ਮੰਝ ਵਿਖੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਹੋਏ ਸਨ।
ਡੀ.ਜੀ. ਪੀ ਨੇ ਦੱਸਿਆ ਕਿ ਐੱਨ. ਡੀ.ਪੀ. ਐੱਸ. ਐਕਟ ਤਹਿਤ ਐਫ.ਆਈ.ਆਰ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ।

Facebook Comments

Trending