Connect with us

ਪੰਜਾਬ ਨਿਊਜ਼

ਪੰਜਾਬ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਐਫ.ਆਈ.ਆਰ ਦਰਜ਼

Published

on

ਲੁਧਿਆਣਾ : ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ FIR ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ।ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖਾਂ ਨੂੰ ਲੈ ਕੇ ਬਿਆਨ ਦਿੱਤਾ ਸੀ, ਜਿਸ ‘ਤੇ ਰਵਨੀਤ ਬਿੱਟੂ ਨੇ ਉਨ੍ਹਾਂ ਨੂੰ ਅੱਤਵਾਦੀ ਕਿਹਾ ਸੀ। ਇਸ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ ਅਤੇ ਰਵਨੀਤ ਬਿੱਟੂ ਖਿਲਾਫ ਕਰਨਾਟਕ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੂਜੇ ਪਾਸੇ ਰਵਨੀਤ ਸਿੰਘ ਬਿੱਟੂ ਨੇ ਆਪਣੇ ਬਿਆਨ ‘ਤੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਦੇ ਇੱਕ ਕਾਂਗਰਸੀ ਅਧਿਕਾਰੀ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਹੈ।ਪੁਲਸ ਅਧਿਕਾਰੀ ਨੇ ਦੱਸਿਆ ਕਿ ਮੰਤਰੀ ਰਵਨੀਤ ਬਿੱਟੂ ਖਿਲਾਫ ਬੰਗਲੌਰ ਦੇ ਹਾਈ ਗਰਾਊਂਡ ਪੁਲਸ ਸਟੇਸ਼ਨ ‘ਚ ਧਾਰਾ 353, 192 ਅਤੇ 196 ਦੇ ਤਹਿਤ ਐੱਫ.ਆਈ.ਆਰ. ਤੁਹਾਨੂੰ ਦੱਸ ਦੇਈਏ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 353 (ਗਲਤ ਜਾਣਕਾਰੀ ਦੇ ਆਧਾਰ ‘ਤੇ ਬਿਆਨ ਦੇਣਾ ਜਾਂ ਅਫਵਾਹਾਂ ਫੈਲਾਉਣਾ), 192 (ਦੰਗੇ ਭੜਕਾਉਣ ਦੇ ਉਦੇਸ਼ ਨਾਲ ਭੜਕਾਊ ਬਿਆਨ ਦੇਣਾ), 196 (ਦੋ ਭਾਈਚਾਰਿਆਂ ਵਿਚਕਾਰ ਦੁਸ਼ਮਣੀ ਫੈਲਾਉਣਾ) ਹਨ।

Facebook Comments

Trending