ਲੁਧਿਆਣਾ : ਲਾਡੋਵਾਲ ਟੋਲ ਪਲਾਜ਼ਾ ‘ਤੇ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਇਕ ਵਾਰ ਫਿਰ ਵਾਹਨਾਂ ਤੋਂ ਟੋਲ ਟੈਕਸ ਵਸੂਲਿਆ ਜਾਣਾ ਸ਼ੁਰੂ ਹੋ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ਾ ਨੂੰ ਜਾਮ ਕਰ ਦਿੱਤਾ ਗਿਆ ਅਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਬੰਦ ਕਰ ਦਿੱਤਾ ਗਿਆ।ਪਰ ਹੁਣ ਕੰਪਨੀ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਮੁਲਾਜ਼ਮਾਂ ਨੇ ਮੁੜ ਡਿਊਟੀ ਸ਼ੁਰੂ ਕਰ ਦਿੱਤੀ ਹੈ ਅਤੇ ਵਾਹਨਾਂ ਤੋਂ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਨੂੰ ਕਰੀਬ 1 ਘੰਟਾ ਬੰਦ ਰੱਖਿਆ ਗਿਆ | ਇਸ ਦੌਰਾਨ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਆ ਕੇ ਕੰਪਨੀ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਅਤੇ ਮੁਲਾਜ਼ਮਾਂ ਤੇ ਕੰਪਨੀ ਵਿਚਾਲੇ ਸਮਝੌਤਾ ਹੋ ਗਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ।