Connect with us

ਇੰਡੀਆ ਨਿਊਜ਼

ਵੱਡਾ ਹਾਦਸਾ, ਧੁੰਦ ‘ਚ ਫਸਣ ਕਾਰਨ ਹੋਇਆ ਹੈਲੀਕਾਪਟਰ ਕਰੈਸ਼, ਸਾਰਿਆਂ ਦੀ ਹੋਈ ਮੌ. ਤ

Published

on

ਪੁਣੇ : ਪੁਣੇ ਜ਼ਿਲੇ ਦੇ ਬਾਵਧਨ ਬੁਦਰੁਕ ਇਲਾਕੇ ‘ਚ ਬੁੱਧਵਾਰ ਸਵੇਰੇ ਇਕ ਦਰਦਨਾਕ ਹੈਲੀਕਾਪਟਰ ਹਾਦਸਾ ਵਾਪਰਿਆ, ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ।
ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਵਾਪਰਿਆ, ਜਦੋਂ ਹੈਲੀਕਾਪਟਰ ਨੇ ਆਕਸਫੋਰਡ ਕਾਊਂਟੀ ਰਿਜ਼ੌਰਟ ਦੇ ਹੈਲੀਪੈਡ ਤੋਂ ਉਡਾਨ ਭਰੀ ਅਤੇ ਮੁੰਬਈ ਦੇ ਜੁਹੂ ਵੱਲ ਜਾ ਰਿਹਾ ਸੀ। ਉਸ ਸਮੇਂ ਹੈਲੀਕਾਪਟਰ ‘ਚ ਦੋ ਪਾਇਲਟ ਅਤੇ ਇਕ ਇੰਜੀਨੀਅਰ ਮੌਜੂਦ ਸੀ, ਜਿਨ੍ਹਾਂ ਦੀ ਇਸ ਹਾਦਸੇ ‘ਚ ਮੌਤ ਹੋ ਗਈ।

ਮੁੱਢਲੀ ਜਾਂਚ ਮੁਤਾਬਕ ਹੈਲੀਕਾਪਟਰ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਘਾਟੀ ਵਿੱਚ ਹਾਦਸਾਗ੍ਰਸਤ ਹੋ ਗਿਆ। ਮੰਨਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਪਾਇਲਟ ਨੂੰ ਰਸਤੇ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਹੈਲੀਕਾਪਟਰ ਦਾ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਹੈਲੀਕਾਪਟਰ ‘ਚ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਪਹੁੰਚੀਆਂ ਬਚਾਅ ਟੀਮਾਂ ਨੇ ਤਿੰਨਾਂ ਦੀਆਂ ਲਾਸ਼ਾਂ ਮਲਬੇ ‘ਚੋਂ ਕੱਢੀਆਂ।

ਫਾਇਰ ਬ੍ਰਿਗੇਡ ਅਤੇ ਹਿੰਜਵਾੜੀ ਪੁਲਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਹਾਦਸੇ ਦਾ ਮਲਬਾ ਪੁਣੇ-ਬੰਗਲੌਰ ਹਾਈਵੇਅ ਤੋਂ ਕੁਝ ਦੂਰੀ ‘ਤੇ ਸਥਿਤ ਬਾਵਧਨ ਦੀਆਂ ਪਹਾੜੀਆਂ ਤੋਂ ਮਿਲਿਆ। ਹਾਲਾਂਕਿ ਹੈਲੀਕਾਪਟਰ ਦੇ ਮਾਲਕ ਅਤੇ ਇਸ ‘ਚ ਸਵਾਰ ਯਾਤਰੀਆਂ ਦੀ ਪਛਾਣ ਬਾਰੇ ਅਜੇ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਡੇਢ ਮਹੀਨੇ ਦੇ ਅੰਦਰ ਪੁਣੇ ਜ਼ਿਲ੍ਹੇ ਵਿੱਚ ਇਹ ਦੂਜਾ ਹੈਲੀਕਾਪਟਰ ਹਾਦਸਾ ਹੈ। ਇਸ ਤੋਂ ਪਹਿਲਾਂ 24 ਅਗਸਤ ਨੂੰ ਪੌਡ ਇਲਾਕੇ ‘ਚ ਇਕ ਹੈਲੀਕਾਪਟਰ ਕਰੈਸ਼ ਹੋ ਗਿਆ ਸੀ, ਜਿਸ ‘ਚ ਚਾਰ ਯਾਤਰੀ ਸਵਾਰ ਸਨ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋ ਲੋਕ ਗੰਭੀਰ ਜ਼ਖਮੀ ਹੋ ਗਏ।

Facebook Comments

Trending