ਦੀਨਾਨਗਰ: ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਜਿੱਥੇ ਸਿਆਸੀ ਅਖਾੜਾ ਪੂਰੇ ਜ਼ੋਰਾਂ ’ਤੇ ਨਜ਼ਰ ਆ ਰਿਹਾ ਹੈ, ਉੱਥੇ ਅੱਜ ਨਾਮਜ਼ਦਗੀਆਂ ਦੇ ਆਖਰੀ ਦਿਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਅੱਜ ਦੀਨਾਨਗਰ ਵਿੱਚ ਨਾਮਜ਼ਦਗੀ ਦੇ ਆਖਰੀ ਦੌਰ ਦੌਰਾਨ ਮੇਲੇ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਇੱਥੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲੀਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਸਨ। ਇਸ ਸਬੰਧੀ ਏ.ਐਸ.ਪੀ (ਆਈ.ਪੀ.ਐਸ.) ਦਿਲਪ੍ਰੀਤ ਸਿੰਘ ਅਤੇ ਬੀਡੀਪੀਓ ਦੀਨਾਨਗਰ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਦਾ ਆਖਰੀ ਦਿਨ ਸੀ, ਜੋ ਸ਼ਾਂਤੀਪੂਰਵਕ ਲੰਘਿਆ।