ਮਾਨਸਾ: ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਜਾਂ ਬਣਾਉਣ ਵਾਲੇ ਸਾਰੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸ਼ਰਾਰਤੀ ਅਨਸਰ ਆਸਾਨੀ ਨਾਲ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਤੋਂ ਜਾਅਲੀ ਨੰਬਰ ਪਲੇਟਾਂ ਬਣਵਾ ਲੈਂਦੇ ਹਨ ਅਤੇ ਬਾਅਦ ਵਿੱਚ ਕੋਈ ਵੀ ਵਾਰਦਾਤ ਕਰ ਲੈਂਦੇ ਹਨ, ਜਿਸ ਕਾਰਨ ਅਪਰਾਧ ਵਿੱਚ ਵਰਤੇ ਜਾਣ ਵਾਲੇ ਵਾਹਨਾਂ ਨੂੰ ਟਰੇਸ ਕਰਨ ਵਿੱਚ ਕਾਫੀ ਮੁਸ਼ਕਲ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ‘ਤੇ ਬਿਨਾਂ ਵਾਹਨ ਤੋਂ ਕਿਸੇ ਵੀ ਵਿਅਕਤੀ ਨੂੰ ਨੰਬਰ ਪਲੇਟ ਨਹੀਂ ਲਗਾਉਣੀ ਚਾਹੀਦੀ ਅਤੇ ਨੰਬਰ ਪਲੇਟ ਵਾਹਨ ‘ਤੇ ਫਿੱਟ ਕਰਕੇ ਹੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਅਣਦੇਖੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।