ਤਰਨਤਾਰਨ: ਤਰਨਤਾਰਨ ਤੋਂ ਇੱਕ ਵੱਡੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ ਪਿੰਡ ਠੱਕਰਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੇ ਐਸ.ਸੀ. ਰਾਜਵਿੰਦਰ ਸਿੰਘ ਦੇ ਧੜੇ ਸਮੇਤ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਨੇ ਬਿਨਾਂ ਮੁਕਾਬਲਾ ਜਿੱਤਣ ਦਾ ਐਲਾਨ ਕੀਤਾ ਸੀ।ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਟਕਪੁਰਾ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਰੋਕ ਲਿਆ ਅਤੇ ਰਾਜਵਿੰਦਰ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ‘ਚ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।