Connect with us

ਪੰਜਾਬ ਨਿਊਜ਼

ਪੰਜਾਬ ‘ਚ ਸਕੂਲ ਮਾਲਕ ‘ਤੇ ਗੋ.ਲੀ ਚਲਾਉਣ ਦੇ ਮਾਮਲੇ ‘ਚ ਸਨਸਨੀਖੇਜ਼ ਖੁਲਾਸਾ

Published

on

ਖੰਨਾ : ਖੰਨਾ ਪੁਲੀਸ ਨੇ ਮਾਛੀਵਾੜਾ ਸਾਹਿਬ ਵਿੱਚ ਕੁਝ ਦਿਨ ਪਹਿਲਾਂ ਸਕੂਲ ਮਾਲਕ ’ਤੇ ਹੋਏ ਜਾਨਲੇਵਾ ਹਮਲੇ ਦੀ ਗੁੱਥੀ ਸੁਲਝਾ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗੋਲੀਬਾਰੀ ਅਮਰੀਕਾ ‘ਚ ਬੈਠੇ ਵਿਅਕਤੀ ਨੇ ਕੀਤੀ ਸੀ।

ਐਸ.ਐਸ.ਪੀ ਅਸ਼ਵਨੀ ਗੋਟਿਆਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਐੱਸ.ਪੀ. ਸੌਰਵ ਜਿੰਦਲ, ਡੀਐਸਪੀ ਤਰਲੋਚਨ ਸਿੰਘ, ਡੀਐਸਪੀ ਸੁੱਖ ਅੰਮ੍ਰਿਤ ਸਿੰਘ ਦੀ ਟੀਮ ਨੇ ਸੀ.ਆਈ.ਏ. ਸਟਾਫ, ਮਾਛੀਵਾੜਾ ਦੀ ਪੁਲਸ ਨੇ ਇਕ ਨੂੰ ਗ੍ਰਿਫਤਾਰ ਕੀਤਾ ਹੈ।ਉਸ ਨੇ ਦੱਸਿਆ ਕਿ ਅਮਰੀਕਾ ਬੈਠੇ ਵਿਅਕਤੀ ਵੱਲੋਂ ਸਕੂਲ ਮਾਲਕ ਨੂੰ ਡਰਾਉਣ ਅਤੇ ਫਿਰੌਤੀ ਮੰਗਣ ਲਈ ਗੋਲੀ ਚਲਾਈ ਗਈ ਸੀ। ਉਸ ਨੇ ਅੰਮ੍ਰਿਤਸਰ ਇਲਾਕੇ ਤੋਂ ਦੋ ਬਦਮਾਸ਼ਾਂ ਨੂੰ 2 ਲੱਖ ਰੁਪਏ ਦਾ ਲਾਲਚ ਦੇ ਕੇ ਭੇਜਿਆ ਸੀ, ਜਿਨ੍ਹਾਂ ਨੇ ਸਕੂਲ ਮਾਲਕ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਂਚ ਦੌਰਾਨ ਪੁਲੀਸ ਨੇ ਵੱਖ-ਵੱਖ ਪੁਲੀਸ ਟੀਮਾਂ ਬਣਾ ਕੇ ਅਣਪਛਾਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਪ੍ਰਿਤਪਾਲ ਸਿੰਘ ਉਰਫ ਗੋਰਾ ਪੁੱਤਰ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਨਵੀਨ ਅਬਾਦੀ, ਨੇੜੇ ਮਾਤਾ ਰਾਣੀ ਮੰਦਰ ਅਟਾਰੀ, ਥਾਣਾ ਘਰਿੰਡਾ, ਜ਼ਿਲਾ ਅੰਮ੍ਰਿਤਸਰ ਨੂੰ ਅੰਮ੍ਰਿਤਸਰ ਸਾਹਿਬ ਤੋਂ ਕਾਬੂ ਕੀਤਾ ਗਿਆ।ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਿਤਪਾਲ ਸਿੰਘ ਅਤੇ ਉਸ ਦੇ ਇੱਕ ਹੋਰ ਸਾਥੀ ਨੇ ਵਿਦੇਸ਼ ਵਿੱਚ ਬੈਠੇ ਆਪਣੇ ਸਾਥੀਆਂ ਨਾਲ ਮਿਲ ਕੇ ਮੁਦਈ ਨੂੰ ਡਰਾਉਣ/ਧਮਕਾਉਣ ਅਤੇ ਫਿਰੌਤੀ ਮੰਗਣ ਦੀ ਨੀਅਤ ਨਾਲ ਹਮਲਾ ਕੀਤਾ ਸੀ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਜਲਦ ਹੀ ਹੋਰ ਖੁਲਾਸੇ ਕੀਤੇ ਜਾਣਗੇ।

 

Facebook Comments

Trending