Connect with us

ਪੰਜਾਬ ਨਿਊਜ਼

ਪੰਜਾਬ ‘ਚ ਵੱਡੀ ਘ.ਟਨਾ! ਕਾਂਗਰਸੀ ਆਗੂ ਦੀ ਕਾਰ ‘ਤੇ ਫਾ.ਇਰਿੰਗ

Published

on

ਲੁਧਿਆਣਾ : ਸਾਬਕਾ ਕਾਂਗਰਸੀ ਵਿਧਾਇਕ ਅਤੇ ਲੁਧਿਆਣਾ ਜ਼ਿਲਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੀ ਕਾਰ ‘ਤੇ ਫਾਇਰਿੰਗ ਕੀਤੀ ਗਈ ਹੈ। ਹਾਲਾਂਕਿ ਗੋਲੀਬਾਰੀ ਦੇ ਸਮੇਂ ਗੱਡੀ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਗੋਲੀਬਾਰੀ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ ਅਤੇ ਸੀਟ ‘ਤੇ ਗੋਲੀਆਂ ਦੇ ਨਿਸ਼ਾਨ ਸਾਫ ਦਿਖਾਈ ਦੇ ਰਹੇ ਹਨ। ਗੱਡੀ ‘ਚੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਅਤੇ ਜ਼ਿਲਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਇਸ ਸਮੇਂ ਸਾਊਥ ਸਿਟੀ ਖੇਤਰ ਦੇ ਜਨਪਥ ‘ਚ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਗੋਲੀ ਲੱਗ ਗਈ। ਉਨ੍ਹਾਂ ਨੇ ਸੋਚਿਆ ਕਿ ਕਾਰ ਦਾ ਸ਼ੀਸ਼ਾ ਟੁੱਟ ਗਿਆ ਹੈ ਪਰ ਜਦੋਂ ਉਨ੍ਹਾਂ ਨੇ ਕਾਰ ਖੋਲ੍ਹੀ ਤਾਂ ਸੀਟ ‘ਤੇ ਗੋਲੀ ਦਾ ਸੁਰਾਖ ਸੀ।ਇਸ ਦੀ ਸੂਚਨਾ ਥਾਣਾ ਸਰਾਭਾ ਨਗਰ ਦੀ ਪੁਲਸ ਨੂੰ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Facebook Comments

Trending