Connect with us

ਅਪਰਾਧ

ਰਿਸ਼ਵਤ ਦੇ ਮਾਮਲੇ ‘ਚ ਗ੍ਰਿਫਤਾਰ ਪਟਵਾਰੀ ਤੇ ਉਸ ਦੇ ਸਾਥੀਆਂ ਨੂੰ ਅਦਾਲਤ ‘ਚ ਕੀਤਾ ਪੇਸ਼, ਭੇਜਿਆ ਰਿਮਾਂਡ ‘ਤੇ

Published

on

ਲੁਧਿਆਣਾ : 65,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਅਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ ਜ਼ਿਲਾ ਲੁਧਿਆਣਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਗੁਰਨਾਮ ਸਿੰਘ ਅਤੇ ਰਾਣਾ ਸਿੰਘ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਵਰਨਣਯੋਗ ਹੈ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਡੱਲੇ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮੁਲਜ਼ਮਾਂ ਨੇ ਉਸ ਕੋਲੋਂ ਪਲਾਟ ਦਾ ਪਲਾਟ ਪੂਰਾ ਕਰਨ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਕਤ ਪਟਵਾਰੀ ਨੇ ਆਪਣੇ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15,000, 35,000 ਅਤੇ 15,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65,000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸਦੇ ਸਾਥੀਆਂ ਦੀਆਂ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਸਨ।

 

Facebook Comments

Trending