Connect with us

ਪੰਜਾਬ ਨਿਊਜ਼

ਫਰੀਦਕੋਟ ‘ਚ ਗੁਰਪ੍ਰੀਤ ਕਤਲ ਕਾਂਡ ਦੇ ਤਾਰ ਜੁੜੇ ਪੰਜਾਬ ਦੇ ਸੰਸਦ ਮੈਂਬਰ ਨਾਲ, ਡੀਜੀਪੀ ਨੇ ਕੀਤਾ ਖੁਲਾਸਾ

Published

on

ਚੰਡੀਗੜ੍ਹ : ਪਿਛਲੇ ਦਿਨੀਂ ਫਰੀਦਕੋਟ ‘ਚ ਗੋਲੀ ਮਾਰ ਕੇ ਕਤਲ ਕੀਤੇ ਗਏ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ।ਉਨ੍ਹਾਂ ਦੱਸਿਆ ਕਿ ਇਸ ਕਤਲ ਕੇਸ ਵਿੱਚ ਡ੍ਰਿਬੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਇੰਨਾ ਹੀ ਨਹੀਂ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਹੈ।

ਡੀਜੀਪੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀ ਇਸ ਮਾਮਲੇ ਵਿੱਚ ਪੂਰੀ ਯੋਜਨਾ ਹੈ। ਇਸ ਮਾਮਲੇ ‘ਚ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ 3 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਅੱਗੇ ਆਵੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪਹਿਲਾਂ ਸਿੱਧੂ ਮੂਸੇਵਾਲਾ ਵਾਂਗ ਰੇਕੀ ਕੀਤੀ ਗਈ ਅਤੇ ਫਿਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।ਗੁਰਪ੍ਰੀਤ ਨੂੰ ਮਾਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਬੂਤਾਂ ਦੇ ਆਧਾਰ ‘ਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਪ੍ਰੀਤ ਸਿੰਘ ਦੀ ਰੇਕੀ ਕਰਨ ਵਾਲਾ ਵਿਅਕਤੀ ਕੋਈ ਹੋਰ ਸੀ ਅਤੇ ਕਤਲ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਕੋਈ ਹੋਰ ਸੀ।ਐਫਆਈਆਰ ਨੰਬਰ 159 ਦਰਜ ਕੀਤੀ ਗਈ ਹੈ। ਸਬੂਤਾਂ ਦੇ ਆਧਾਰ ‘ਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Facebook Comments

Trending