ਲੁਧਿਆਣਾ : ਥਾਣਾ ਮੇਹਰਬਾਨ ਦੀ ਪੁਲਸ ਨੇ 13 ਸਾਲਾ ਨਾਬਾਲਗ ਲੜਕੇ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਪਰਮਦੀਪ ਸਿੰਘ ਨੇ ਦੱਸਿਆ ਕਿ ਰੇਖਾ ਰਾਣੀ ਵਾਸੀ ਪਿੰਡ ਨੂਰਵਾਲਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 20 ਅਕਤੂਬਰ ਨੂੰ ਉਸ ਦਾ ਲੜਕਾ ਸੂਰਜ ਵਾਜਪਾਈ ਉਮਰ ਕਰੀਬ 13 ਸਾਲ ਘਰੋਂ ਗਰਾਊਂਡ ਵਿੱਚ ਖੇਡਣ ਗਿਆ ਸੀ।
ਜੋ ਦੇਰ ਰਾਤ ਤੱਕ ਵਾਪਸ ਨਹੀਂ ਆਇਆ, ਜਿਸ ਕਾਰਨ ਉਸ ਨੇ ਆਪਣੇ ਲੜਕੇ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਲੜਕਾ ਕਿਤੇ ਨਹੀਂ ਮਿਲਿਆ।ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਨਾਬਾਲਗ ਨੌਜਵਾਨ ਨੂੰ ਹਿਰਾਸਤ ‘ਚ ਲੈ ਕੇ ਉਸ ਨੂੰ ਲੁਕਾਉਣ ਦੇ ਦੋਸ਼ ‘ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।