Connect with us

ਅਪਰਾਧ

ਫ਼ਿਰੋਜ਼ਪੁਰ ਟ੍ਰਿਪਲ ਮ. ਰਡਰ ਕਾਂਡ ਦੇ ਖੁੱਲ੍ਹਣਗੇ ਭੇਦ, ਪੁਲਿਸ ਵੱਲੋਂ ਲੋੜੀਂਦਾ ਮੁਲਜ਼ਮ ਕੀਤਾ ਗ੍ਰਿਫ਼ਤਾਰ

Published

on

ਚੰਡੀਗੜ੍ਹ : ਸੰਗਠਿਤ ਅਪਰਾਧ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਲਖਨਊ ਤੋਂ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਡੀ.ਜੀ.ਪੀ ਗੌਰਵ ਯਾਦਵ (ਡੀ.ਜੀ.ਪੀ. ਗੌਰਵ ਯਾਦਵ) ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਨਸਨੀਖੇਜ਼ ਕਤਲਾਂ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਸਨ।ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਵਿਕਰਮਜੀਤ ਉਰਫ ਵਿੱਕੀ ’ਤੇ ਮਾਰਚ 2024 ਵਿੱਚ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਉਰਫ਼ ਗੋਪੀ ਮਾਹਲ ਦੇ ਕਤਲ ਦਾ ਦੋਸ਼ ਹੈ। ਦੂਜਾ ਮੁਲਜ਼ਮ ਸਤੰਬਰ 2024 ਵਿੱਚ ਫ਼ਿਰੋਜ਼ਪੁਰ ਵਿੱਚ ਵਾਪਰੇ ਤੀਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਰਿਕਾਰਡ ਹੈ। ਉਸ ‘ਤੇ ਕਈ ਗੰਭੀਰ ਅਪਰਾਧਾਂ ਦੇ ਕੇਸ ਦਰਜ ਹਨ। ਇਹ ਦੋਵੇਂ ਵਿਦੇਸ਼ੀ ਗੈਂਗਸਟਰਾਂ ਦੀਆਂ ਹਦਾਇਤਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵਚਨਬੱਧ ਹੈ।

Facebook Comments

Trending