Connect with us

ਦੁਰਘਟਨਾਵਾਂ

ਤਿਉਹਾਰ ਦੀ ਖੁਸ਼ੀ ਬਦਲੀ ਮਾਤਮ ‘ਚ, ਦ. ਰਦਨਾਕ ਹਾ. ਦਸੇ ‘ਚ 2 ਦੀ ਮੌ. ਤ

Published

on

ਮੋਹਾਲੀ : ਸੈਕਟਰ-79 ਏਅਰਪੋਰਟ ਰੋਡ ‘ਤੇ ਦੇਰ ਰਾਤ ਇਕ ਤੇਜ਼ ਰਫਤਾਰ ਫਾਰਚੂਨਰ ਅਤੇ ਸਕੋਡਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਸਕੋਡਾ ‘ਚ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (43) ਅਤੇ ਗੁਰਬੰਤ ਸਿੰਘ (48) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਫਾਰਚੂਨਰ ਚਾਲਕ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਥਾਣਾ ਸੋਹਾਣਾ ਦੀ ਪੁਲਸ ਨੇ ਦੋਵੇਂ ਨੁਕਸਾਨੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਮੌਕੇ ਦਾ ਮੁਆਇਨਾ ਕਰਨ ਉਪਰੰਤ ਦੋਸ਼ੀ ਫਾਰਚੂਨਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸੋਹਾਣਾ ਥਾਣੇ ਦੇ ਇੰਚਾਰਜ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਰਾਤ ਸਮੇਂ ਫਾਰਚੂਨਰ ਚਾਲਕ ਹਵਾਈ ਅੱਡੇ ਤੋਂ ਲਾਂਡਰਾਂ ਵੱਲ ਜਾ ਰਿਹਾ ਸੀ, ਜਦਕਿ ਸਕੋਡਾ ਸੈਕਟਰ-78 ਤੋਂ ਸੈਕਟਰ-79 ਵੱਲ ਆ ਰਿਹਾ ਸੀ। ਜਿਵੇਂ ਹੀ ਦੋਵੇਂ ਕਾਰਾਂ ਸੈਕਟਰ-79 ਕੋਲ ਪੁੱਜੀਆਂ ਤਾਂ ਟੱਕਰ ਹੋ ਗਈ। ਤੇਜ਼ ਰਫਤਾਰ ਕਾਰਨ ਕਾਰਾਂ ਦੇ ਏਅਰਬੈਗ ਵੀ ਖੁੱਲ੍ਹ ਗਏ ਅਤੇ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਤੋਂ ਬਾਅਦ ਫਾਰਚੂਨਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਸਕੋਡਾ ਕਾਰ ‘ਚ ਸਵਾਰ ਦੋਨਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੈਮਰੇ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

 

Facebook Comments

Trending