Connect with us

ਅਪਰਾਧ

ਵਿਜੀਲੈਂਸ ਬਿਊਰੋ ਦੀ ਕਾਰਵਾਈ, ਪੁਲਿਸ ਮੁਲਾਜ਼ਮ ਰੰਗੇ ਹੱਥੀਂ ਕਾਬੂ

Published

on

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਹਿੰਦ ਥਾਣੇ ਅਧੀਨ ਪੈਂਦੇ ਨਬੀਪੁਰ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ (ਐਸ.ਆਈ) ਮਨਦੀਪ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਨੇ 15,000 ਰੁਪਏ ਦੀ ਰਿਸ਼ਵਤ ਲਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਲੁਧਿਆਣਾ ਵਾਸੀ ਵਿਨੀਤ ਕੁਮਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ |ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਸਬ-ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਛੱਡਣ ਦੇ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ।ਜਿਸ ਦਾ ਟਰੱਕ ਨਾਲ ਸੜਕ ਹਾਦਸਾ ਹੋ ਗਿਆ ਪਰ ਸੌਦਾ 20 ਹਜ਼ਾਰ ਰੁਪਏ ‘ਚ ਤੈਅ ਹੋ ਗਿਆ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਸੂਲਣ ਲਈ ਇਸ ਪੁਲਿਸ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।ਇਸ ਸਬੰਧੀ ਕਾਬੂ ਕੀਤੇ ਕਥਿਤ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਈਓਡਬਲਯੂ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending