ਮੋਹਾਲੀ : ਮੋਹਾਲੀ ਦੇ ਵਪਾਰੀ ਦੀ ਲੁੱਟ ਦੇ ਮਾਮਲੇ ‘ਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਔਰਤ ਸਮੇਤ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਔਰਤ ਕਸ਼ਮੀਰ ਦੀ ਰਹਿਣ ਵਾਲੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਨੇ ਇਸ ਵਾਰਦਾਤ ਦੇ ਮੁੱਖ ਮਾਸਟਰ ਮਾਈਂਡ ਅਰਸ਼ਦੀਪ ਬਠਿੰਡਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਹਾਲ ਹੀ ‘ਚ ਸੋਹਾਣਾ ਗੁਰਦੁਆਰਾ ਸਾਹਿਬ ਦੇ ਕੋਲ ਥਾਰ ਦੇ ਕਾਰੋਬਾਰੀ ਦੀਪਕ ਅਗਰਵਾਲ ਨਾਲ ਇੱਕ ਘਟਨਾ ਵਾਪਰੀ ਸੀ।ਪੀੜਤ ਵਪਾਰੀ ਨੇ ਦੱਸਿਆ ਕਿ ਮਾਰੂਤੀ ਕਾਰ ਅਤੇ ਮੋਟਰਸਾਈਕਲ ‘ਤੇ ਕਰੀਬ 6-7 ਵਿਅਕਤੀ ਆਏ ਸਨ। ਇਸ ਦੌਰਾਨ ਲੁਟੇਰਿਆਂ ਨੇ ਥਾਰ ਗੱਡੀ ਦੇ ਸ਼ੀਸ਼ੇ ਤੋੜ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਲੜਾਈ ਦੌਰਾਨ ਲੁਟੇਰਿਆਂ ਨੇ ਵਪਾਰੀ ਤੋਂ ਸੋਨੇ ਦਾ ਕੰਗਣ, ਫ਼ੋਨ ਅਤੇ ਪਰਸ ਖੋਹ ਲਿਆ ਅਤੇ ਫ਼ਰਾਰ ਹੋ ਗਏ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲੁੱਟ ਦੀ ਘਟਨਾ ਤੋਂ ਬਾਅਦ ਸੋਹਾਣਾ ਥਾਣੇ ਵਿੱਚ ਐਫ.ਆਈ.ਆਰ. ਦਰਜ ਕੀਤਾ ਗਿਆ ਸੀ। ਇਸ ਘਟਨਾ ਨੂੰ ਤਕਨੀਕੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਟਰੇਸ ਕੀਤਾ ਗਿਆ। ਉਕਤ ਮਾਮਲੇ ‘ਚ ਔਰਤ ਸਮੇਤ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।