ਲੁਧਿਆਣਾ: ਲੁਧਿਆਣਾ ਦੇ ਸਤਲੁਜ ਦਰਿਆ ‘ਤੇ ਛੱਠ ਪੂਜਾ ‘ਤੇ ਨਾਜਾਇਜ਼ ਤੌਰ ‘ਤੇ ਜਬਰੀ ਵਸੂਲੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ‘ਤੇ ਛੱਠ ਪੂਜਾ ‘ਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਪਰਚੀ ਜਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪਾਰਕਿੰਗ ਕਰਨ ਵਾਲੇ ਆਪਣੀ ਮਰਜ਼ੀ ਅਨੁਸਾਰ ਕਰ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਮਾਹੌਲ ਗਰਮ ਹੋ ਗਿਆ ਹੈ।
ਵਾਹਨ ਪਾਰਕ ਕਰਨ ਵਾਲੇ ਮਨੋਜ ਕੁਮਾਰ ਯਾਦਵ ਦਾ ਕਹਿਣਾ ਹੈ ਕਿ ਪਾਰਕਿੰਗ ਸਲਿੱਪ ‘ਤੇ 10 ਰੁਪਏ ਲਿਖਿਆ ਹੋਇਆ ਹੈ ਅਤੇ ਉਸ ਨੂੰ ਕੱਟਣ ਤੋਂ ਬਾਅਦ 50 ਰੁਪਏ ਦੀ ਪਰਚੀ ਫੜਾ ਦਿੱਤੀ ਗਈ ਹੈ। ਪਾਰਕਿੰਗ ਫੀਸ ਵਸੂਲਣ ਵਾਲੇ ਆਪਣੀ ਮਰਜ਼ੀ ਅਨੁਸਾਰ ਕਰ ਰਹੇ ਹਨ ਜੋ ਕਿ ਸਰਾਸਰ ਬੇਇਨਸਾਫ਼ੀ ਹੈ। ਇਹ ਸਾਰੀ ਘਟਨਾ ਕੈਮਰੇ ‘ਚ ਕੈਦ ਹੋ ਗਈ ਹੈ।