ਲੁਧਿਆਣਾ : ਜਿੱਥੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਲੁਧਿਆਣਾ ‘ਚ ਇਹ ਦਾਅਵੇ ਫੇਲ ਹੁੰਦੇ ਨਜ਼ਰ ਆ ਰਹੇ ਹਨ। ਲੁਧਿਆਣਾ ਦੇ ਭਾਰਤ ਨਗਰ ਚੌਕ ‘ਤੇ ਟ੍ਰੈਫਿਕ ਪੁਲਸ ਨੇ ਇਕ ਕਾਰ ਨੂੰ ਰੋਕਿਆ, ਜਿਸ ‘ਤੇ ਪੁਲਸ, ਸਰਪੰਚ ਅਤੇ ਮੀਡੀਆ ਦੇ ਇਕ ਨਹੀਂ ਸਗੋਂ ਤਿੰਨ ਸਟਿੱਕਰ ਸਨ।
ਗੱਲਬਾਤ ਕਰਦਿਆਂ ਟਰੈਫਿਕ ਮੁਲਾਜ਼ਮ ਨੇ ਦੱਸਿਆ ਕਿ ਵੀ.ਆਈ.ਪੀ. ਸਟਿੱਕਰ ਲਗਾਉਣ ਦੀ ਸਖ਼ਤ ਮਨਾਹੀ ਹੈ। ਇਸ ਦੇ ਬਾਵਜੂਦ ਅੱਜ ਕਈ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਅਤੇ ਉਨ੍ਹਾਂ ਦੇ ਚਲਾਨ ਕੱਟੇ ਗਏ।ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ‘ਤੇ ਸਟਿੱਕਰ ਨਾ ਲਗਾਉਣ। ਜੇਕਰ ਕੋਈ ਇਸ ਤਰ੍ਹਾਂ ਸਟਿੱਕਰ ਲਗਾਉਂਦਾ ਹੈ ਤਾਂ ਉਸ ਵਿਰੁੱਧ ਟ੍ਰੈਫਿਕ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।