Connect with us

ਪੰਜਾਬ ਨਿਊਜ਼

ਔਰਤਾਂ ‘ਤੇ ਦਿੱਤੇ ਬਿਆਨ ਤੇ ਘਿਰੇ ਸੰਸਦ ਮੈਂਬਰ ਚਰਨਜੀਤ ਚੰਨੀ, ਨੋਟਿਸ ਹੋਇਆ ਜਾਰੀ

Published

on

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਦਰਅਸਲ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਚੰਨੀ ਦੀ ਵੀਡੀਓ ਸਭ ਨੇ ਦੇਖੀ ਹੈ, ਉਸ ਨੇ ਔਰਤਾਂ ਖਿਲਾਫ ਗਲਤ ਟਿੱਪਣੀਆਂ ਕੀਤੀਆਂ ਹਨ। ਚੰਨੀ ਵੱਲੋਂ ਵਰਤੀ ਗਈ ਸ਼ਬਦਾਵਲੀ ਅਸਹਿ ਹੈ।

ਇਸ ਲਈ ਉਨ੍ਹਾਂ ਕਿਹਾ ਕਿ ਕੌਮੀ ਮਹਿਲਾ ਕਮਿਸ਼ਨ ਨੂੰ ਵੀ ਚੰਨੀ ਖ਼ਿਲਾਫ਼ ਨੋਟਿਸ ਲੈਣਾ ਚਾਹੀਦਾ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਨੇ ਇੱਕ ਦਿਨ ਵਿੱਚ ਜਵਾਬ ਨਾ ਦਿੱਤਾ ਤਾਂ ਡੀਜੀਪੀ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਕੀ ਹੈ ਸਾਰਾ ਮਾਮਲਾ
ਵਰਣਨਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਆਏ ਸਨ।ਚੰਨੀ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਔਰਤਾਂ ‘ਤੇ ਵਿਵਾਦਿਤ ਬਿਆਨ ਦਿੱਤਾ ਸੀ। ਔਰਤਾਂ ‘ਤੇ ਵਿਵਾਦਿਤ ਟਿੱਪਣੀ ਕਰਨ ਦਾ ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਵਿਰੋਧੀ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

Facebook Comments

Trending