Connect with us

ਪੰਜਾਬ ਨਿਊਜ਼

ਹੁਣ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਨਵੀਂ ਸਮੱਸਿਆ ਹੋਈ ਖੜ੍ਹੀ , ਨਵੇਂ ਹੁਕਮ ਕੀਤੇ ਗਏ ਜਾਰੀ

Published

on

ਸਟੱਡੀ ਵੀਜ਼ਾ ‘ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕੈਨੇਡਾ ਨੇ ਸਟੱਡੀ ਵੀਜ਼ਾ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇੱਕ ਵਾਰ ਫਿਰ ਕੈਨੇਡਾ ਸਰਕਾਰ ਸਟੱਡੀ ਵੀਜ਼ਾ ਨਿਯਮਾਂ ਨੂੰ ਲੈ ਕੇ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀ ਹੁਣ ਆਪਣਾ ਕਾਲਜ ਨਹੀਂ ਬਦਲ ਸਕਣਗੇ।ਨਵੇਂ ਨਿਯਮਾਂ ਮੁਤਾਬਕ ਜੇਕਰ ਕੋਈ ਵਿਦਿਆਰਥੀ ਭਾਰਤ ਤੋਂ ਕੈਨੇਡਾ ਦੇ ਕਿਸੇ ਕਾਲਜ ਵਿੱਚ ਦਾਖ਼ਲਾ ਲੈਂਦਾ ਹੈ ਤਾਂ ਉਸ ਨੂੰ ਉੱਥੇ ਪਹੁੰਚ ਕੇ ਕਾਲਜ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸ ਦੇਈਏ ਕਿ ਭਾਰਤ ਤੋਂ ਤਕਰੀਬਨ 2.5 ਲੱਖ ਵਿਦਿਆਰਥੀ ਕੈਨੇਡਾ ਪੜ੍ਹਨ ਲਈ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਪੰਜਾਬ ਤੋਂ ਜਾਂਦੇ ਹਨ।

ਇੰਨਾ ਹੀ ਨਹੀਂ ਜੇਕਰ ਵਿਦਿਆਰਥੀ ਆਪਣਾ ਕਾਲਜ ਬਦਲਣਾ ਚਾਹੁੰਦਾ ਹੈ ਤਾਂ ਉਸ ਨੂੰ ਸਟੱਡੀ ਵੀਜ਼ਾ ਲਈ ਦੁਬਾਰਾ ਅਪਲਾਈ ਕਰਨਾ ਹੋਵੇਗਾ। ਜੇਕਰ ਵੀਜ਼ਾ ਇਨਕਾਰ ਕਰ ਦਿੱਤਾ ਜਾਂਦਾ ਹੈ, ਤਾਂ ਵਿਦਿਆਰਥੀ ਨੂੰ 30 ਦਿਨਾਂ ਦੇ ਅੰਦਰ ਕੈਨੇਡਾ ਛੱਡਣਾ ਵੀ ਹੋਵੇਗਾ। ਇਸ ਨਾਲ ਪੋਸਟ ਸਟੱਡੀ ਵੀਜ਼ਾ ਵਰਕ ਪਰਮਿਟ ਤੋਂ ਰਹਿਤ ਹੋ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਜਿਸ ਕਾਲਜ ਵਿੱਚ ਵਿਦਿਆਰਥੀ ਨੇ ਫੀਸ ਜਮ੍ਹਾ ਕਰਵਾਈ ਹੈ, ਉਸ ਕਾਲਜ ਨੂੰ ਵਾਪਸ ਨਹੀਂ ਮਿਲੇਗੀ।

Facebook Comments

Trending