Connect with us

ਪੰਜਾਬ ਨਿਊਜ਼

ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਜੇਲ੍ਹ, ਜਾਣੋ ਪੂਰਾ ਮਾਮਲਾ

Published

on

ਲੁਧਿਆਣਾ : ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਜਾਣਕਾਰੀ ਅਨੁਸਾਰ ਫਿਲੌਰ ਅਦਾਲਤ ਨੇ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ ਗੁਰਾਇਆ ‘ਚ ਤਾਇਨਾਤ ਨਾਇਬ ਤਹਿਸੀਲਦਾਰ ‘ਤੇ ਹਮਲਾ ਕਰਨ ਅਤੇ ਬਦਸਲੂਕੀ ਕਰਨ ਦੇ ਦੋਸ਼ ‘ਚ ਕੁਲਦੀਪ ਖੁਰਾਣਾ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਜਦੋਂ ਉਹ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ।ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਪੁਲੀਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ।

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਸ ਉਸ ਨੂੰ ਗ੍ਰਿਫਤਾਰ ਕਰਨ ਲਈ ਕਈ ਵਾਰ ਉਸ ਦੇ ਘਰ ਗਈ ਪਰ ਉਹ ਨਹੀਂ ਮਿਲਿਆ। ਇਸ ਤੋਂ ਬਾਅਦ ਪੁਲੀਸ ਨੂੰ ਬੀਤੀ ਰਾਤ ਪਤਾ ਲੱਗਾ ਕਿ ਕੁਲਦੀਪ ਖੁਰਾਣਾ ਘਰ ਹੈ। ਇਸ ਮਗਰੋਂ ਪੁਲੀਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਕਪੂਰਥਲਾ ਜੇਲ੍ਹ ਭੇਜ ਦਿੱਤਾ ਹੈ।

Facebook Comments

Trending