Connect with us

ਇੰਡੀਆ ਨਿਊਜ਼

ਸੋਨਾ ਹੋਇਆ ਸਸਤਾ, ਜਲਦੀ ਜਾਣੋ ਅੱਜ ਦੇ ਰੇਟ

Published

on

ਪੰਜਾਬ ਵਿੱਚ ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਮੰਗਲਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 78,000 ਰੁਪਏ ਦਰਜ ਕੀਤੀ ਗਈ, ਜਦੋਂ ਕਿ ਪਹਿਲਾਂ ਇਹ 79,200 ਰੁਪਏ ਸੀ।ਇਸ ਦੇ ਨਾਲ ਹੀ ਅੱਜ 22 ਕੈਰੇਟ ਸੋਨੇ ਦੀ ਕੀਮਤ 72,540 ਰੁਪਏ ਹੈ ਜਦੋਂ ਕਿ ਪਹਿਲਾਂ ਇਹ 73,660 ਰੁਪਏ ਸੀ। ਚਾਂਦੀ ਦੀ ਗੱਲ ਕਰੀਏ ਤਾਂ ਅੱਜ 23 ਕਿਲੋ ਚਾਂਦੀ 76,050 ਦਰਜ ਕੀਤੀ ਗਈ ਹੈ ਜਦੋਂ ਕਿ ਪਹਿਲਾਂ ਇਹ 77,200 ਦਰਜ ਕੀਤੀ ਗਈ ਸੀ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਸੋਨੇ-ਚਾਂਦੀ ਦੇ ਰੇਟ ਕੀ ਹੋਣਗੇ।

ਤੁਹਾਨੂੰ ਦੱਸ ਦੇਈਏ ਕਿ ਕਮਜ਼ੋਰ ਗਲੋਬਲ ਰੁਝਾਨ ਦੇ ਵਿਚਕਾਰ ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 1000 ਰੁਪਏ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਤੋਂ ਬਾਅਦ ਸੋਨੇ ਦੀ ਕੀਮਤ 80,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ।ਅੱਜ ਦੀ ਤਾਜ਼ਾ ਗਿਰਾਵਟ ਤੋਂ ਬਾਅਦ ਦਿੱਲੀ ‘ਚ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 79,400 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਹਫਤੇ ਸ਼ੁੱਕਰਵਾਰ ਨੂੰ ਦਿੱਲੀ ‘ਚ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 80,400 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ ਸੀ।

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। 22 ਕੈਰੇਟ ਅਤੇ 18 ਕੈਰੇਟ ਸੋਨੇ ਦੀ ਕੀਮਤ ਜਾਣਨ ਲਈ ਤੁਸੀਂ 8955664433 ‘ਤੇ ਮਿਸ ਕਾਲ ਕਰ ਸਕਦੇ ਹੋ।

Facebook Comments

Trending