Connect with us

ਪੰਜਾਬ ਨਿਊਜ਼

ਪੰਜਾਬ ਦੇ ਲੋਕ ਧਿਆਨ ਦੇਣ… ਬੱਚਿਆਂ ਅਤੇ ਬਜ਼ੁਰਗਾਂ ਲਈ ਐਡਵਾਈਜ਼ਰੀ ਜਾਰੀ

Published

on

ਚੰਡੀਗੜ੍ਹ : ਜਿੱਥੇ ਨਿੱਤ ਦਿਨ ਵੱਧ ਰਹੀ ਠੰਢ ਅਤੇ ਧੁੰਦ ਨੇ ਜਿੱਥੇ ਲੋਕਾਂ ਦਾ ਆਮ ਜਨਜੀਵਨ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਇਸ ਕਾਰਨ ਬੱਚੇ ਅਤੇ ਬਜ਼ੁਰਗ ਗਲੇ ਦੀ ਖ਼ਰਾਬ, ਸਾਹ ਦੀ ਬਿਮਾਰੀ, ਛਾਤੀ ਦੇ ਰੋਗ ਅਤੇ ਨਿਮੋਨੀਆ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋਣ ਲੱਗ ਪਏ ਹਨ।ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਇਸ ਸਭ ਦੇ ਵਿਚਕਾਰ ਸਿਹਤ ਮਾਹਿਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ।

ਵਧਦੀ ਠੰਡ ਨੇ ਛੋਟੇ ਅਤੇ ਨਵਜੰਮੇ ਬੱਚਿਆਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਵਿੱਚ ਪਾ ਦਿੱਤਾ ਹੈ ਜਿਸ ਕਾਰਨ ਉਹ ਛਾਤੀ ਦੀਆਂ ਬਿਮਾਰੀਆਂ, ਜ਼ੁਕਾਮ, ਤੇਜ਼ ਬੁਖਾਰ, ਸਾਹ ਲੈਣ ਵਿੱਚ ਤਕਲੀਫ਼, ​​ਪੇਟ ਦੀਆਂ ਬਿਮਾਰੀਆਂ ਤੋਂ ਇਲਾਵਾ ਨਿਮੋਨੀਆ ਤੋਂ ਪੀੜਤ ਹਨ।ਇਸ ਦੌਰਾਨ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਹ ਮਾਹਿਰ ਡਾਕਟਰਾਂ ਕੋਲ ਜਾਣ ਲਈ ਮਜਬੂਰ ਹਨ। ਇਨ੍ਹਾਂ ਬਿਮਾਰੀਆਂ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ: ਰਾਜ ਕੁਮਾਰ ਪੂਨੀਆ ਨੇ ਦੱਸਿਆ ਕਿ ਵੱਧ ਰਹੀ ਠੰਢ ਕਾਰਨ ਤਾਪਮਾਨ ਵਿਚ ਕਾਫੀ ਗਿਰਾਵਟ ਆਈ ਹੈ, ਜਿਸ ਕਾਰਨ ਬੱਚੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਣ ਲੱਗ ਪਏ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਰਦੀਆਂ ਵਿੱਚ ਬਾਜ਼ਾਰ ਦਾ ਸਾਮਾਨ ਖਰੀਦਣ ਤੋਂ ਗੁਰੇਜ਼ ਕਰਨ ਅਤੇ ਆਪਣੇ ਬੱਚਿਆਂ ਨੂੰ ਗਰਮ ਕੱਪੜੇ ਪਾਉਣ।

ਸਿਵਲ ਹਸਪਤਾਲ ਤਰਨਤਾਰਨ ਵਿਖੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ: ਨੀਰਜ ਲਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਠੰਡ ਦੇ ਮੌਸਮ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਜ਼ਰੂਰੀ ਹਨ | ਇਸ ਦੇ ਨਾਲ ਹੀ ਬੱਚੇ ਦੇ ਸਿਰ ਅਤੇ ਪੈਰਾਂ ਨੂੰ ਠੰਡ ਤੋਂ ਬਚਾਉਣ ਲਈ ਗਰਮ ਕੱਪੜਿਆਂ ਨਾਲ ਢੱਕਣਾ ਚਾਹੀਦਾ ਹੈ।ਡਾ: ਲਤਾ ਨੇ ਮਾਵਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਦਾ ਮੂੰਹ ਓਨਾ ਹੀ ਢੱਕਿਆ ਜਾਵੇ ਜਿਸ ਨਾਲ ਸਾਹ ਲੈਣਾ ਆਸਾਨ ਹੋਵੇ | ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੀ ਗਿਣਤੀ ਵਿੱਚ ਰੋਜ਼ਾਨਾ ਵਾਧਾ ਹੋ ਰਿਹਾ ਹੈ।ਇਸ ਦੌਰਾਨ ਬੱਚਿਆਂ ਵਿੱਚ ਛਾਤੀ ਦੇ ਰੋਗਾਂ ਤੋਂ ਇਲਾਵਾ ਤੇਜ਼ ਬੁਖਾਰ, ਪੇਟ ਖਰਾਬ, ਜ਼ੁਕਾਮ ਅਤੇ ਨਿਮੋਨੀਆ ਦੀਆਂ ਸ਼ਿਕਾਇਤਾਂ ਵੱਧ ਹਨ। ਇਸ ਸਬੰਧੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਉਪਕਰਨਾਂ ਦੀ ਮਦਦ ਨਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜੋ ਕਿ ਲਾਹੇਵੰਦ ਸਾਬਤ ਹੋ ਰਿਹਾ ਹੈ।

ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬੱਚਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਘਰ ਵਿਚ ਹੀ ਰੱਖਣਾ ਬਿਹਤਰ ਹੈ |ਇਸ ਦੇ ਨਾਲ ਹੀ ਬੱਚਿਆਂ ਨੂੰ ਬਾਜ਼ਾਰੀ ਵਸਤੂਆਂ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਮੌਜੂਦ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਬੱਚਿਆਂ ਦਾ ਵਧੀਆ ਤਰੀਕੇ ਨਾਲ ਇਲਾਜ ਕੀਤਾ ਜਾ ਰਿਹਾ ਹੈ।

Facebook Comments

Trending