ਚੰਡੀਗੜ੍ਹ : ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਸਾਰੇ ਸਕੂਲਾਂ, ਸਰਕਾਰੀ ਦਫ਼ਤਰਾਂ, ਕਾਲਜਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।