Connect with us

ਪੰਜਾਬ ਨਿਊਜ਼

ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ

Published

on

ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਚੱਲ ਰਹੇ ਯੁਵਕ ਮੇਲੇ ਦੌਰਾਨ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਦੋ ਟੀਮਾਂ ਦੇ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਉੱਥੇ ਮੌਜੂਦ ਲੋਕ ਇਧਰ-ਉਧਰ ਭੱਜਣ ਲੱਗੇ।

ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਆਈ ਟੀਮ ਐਤਵਾਰ ਰਾਤ ਨੂੰ ਵਨ ਐਕਟ ਪੈਨ ‘ਚ ਪ੍ਰਦਰਸ਼ਨ ਕਰ ਰਹੀ ਸੀ। ਇਸ ਤੋਂ ਬਾਅਦ ਜੱਜਾਂ ਨੇ ਚੰਡੀਗੜ੍ਹ ਟੀਮ ਦੇ ਹੱਕ ਵਿੱਚ ਫੈਸਲਾ ਦਿੱਤਾ। ਜੱਜਾਂ ਦੇ ਫੈਸਲੇ ‘ਤੇ ਅੰਮ੍ਰਿਤਸਰ ਦੀ ਟੀਮ ਗੁੱਸੇ ‘ਚ ਆ ਗਈ।ਉਸ ਨੇ ਪਹਿਲਾਂ ਤਿੰਨ ਜੱਜਾਂ ਨਾਲ ਬਹਿਸ ਕੀਤੀ ਅਤੇ ਫਿਰ ਸਟੇਜ ‘ਤੇ ਮੌਜੂਦ ਚੰਡੀਗੜ੍ਹ ਟੀਮ ਦੇ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ। ਬਾਅਦ ‘ਚ ਉਨ੍ਹਾਂ ਨੇ ਇਕ-ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ।ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਦੋਵਾਂ ਟੀਮਾਂ ਨੂੰ ਸਵੇਰੇ ਬੁਲਾਇਆ ਗਿਆ ਹੈ ਅਤੇ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।

Facebook Comments

Trending