Connect with us

ਪੰਜਾਬ ਨਿਊਜ਼

ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਖੜ੍ਹੀ ਸੁਰੱਖਿਆ ‘ਤੇ ਉੱਠੇ ਵੱਡੇ ਸਵਾਲ

Published

on

ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ‘ਤੇ ਗਿਆਨੀ ਹਰਪ੍ਰੀਤ ਸਿੰਘ ਤੋਂ ਪੱਤਰਕਾਰਾਂ ਨੇ ਵੱਡੇ ਸਵਾਲ ਪੁੱਛੇ ਹਨ। ਦਰਅਸਲ, ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਜ਼ਾ ਦੇ ਸਮੇਂ ਵੀ ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਪੁਲਿਸ ਬਲ ਅਤੇ ਸੁਰੱਖਿਆ ਤਾਇਨਾਤ ਹੁੰਦੀ ਹੈ, ਇਸ ਬਾਰੇ ਤੁਹਾਡਾ ਕੀ ਕਹਿਣਾ ਹੈ? ਇਸ ਸਵਾਲ ਦਾ ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਨਹੀਂ ਜਾਣਦੇ ਪਰ ਸਿੰਘ ਸਾਹਿਬ ਇਹ ਮਾਮਲਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਧਿਆਨ ਵਿੱਚ ਜ਼ਰੂਰ ਲਿਆਉਣਗੇ।

ਦੱਸ ਦੇਈਏ ਕਿ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹ ਦੀ ਸਜ਼ਾ ਦਿੱਤੀ ਗਈ ਸੀ, ਜਿਸ ਦੌਰਾਨ ਸੁਖਬੀਰ ਬਾਦਲ ਇੱਕ ਘੰਟੇ ਤੱਕ ਦਰਬਾਰ ਸਾਹਿਬ ਦੇ ਬਾਹਰ ਧਰਨਾ ਦਿੰਦੇ ਨਜ਼ਰ ਆਏ।ਪਰ ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਸੁਰੱਖਿਆ ਤਾਇਨਾਤ ਸੀ, ਜਦੋਂ ਇਸ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਧਿਆਨ ਵਿੱਚ ਲਿਆਉਣਗੇ।

Facebook Comments

Trending