ਚੰਡੀਗੜ੍ਹ: ਪੰਜਾਬ ‘ਚ ਹੱਡ ਭੰਨਵੀਂ ਠੰਡ ਅਜੇ ਸ਼ੁਰੂ ਨਹੀਂ ਹੋਈ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦਕਿ ਚੰਡੀਗੜ੍ਹ ਵਿੱਚ ਇਹ ਆਮ ਨਾਲੋਂ 2.6 ਡਿਗਰੀ ਵੱਧ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਦਸੰਬਰ ਵਿੱਚ ਵੀ ਠੰਢ ਦਾ ਅਸਰ ਜ਼ਿਆਦਾ ਦੇਰ ਨਹੀਂ ਰਹੇਗਾ। ਮੌਸਮ ਵਿਭਾਗ ਅਨੁਸਾਰ ਸੀਜ਼ਨ ਵਿੱਚ ਸੀਤ ਲਹਿਰ ਦੇ ਦਿਨਾਂ ਦੀ ਗਿਣਤੀ ਆਮ ਨਾਲੋਂ ਘੱਟ ਹੈ। ਇਸ ਦਾ ਕਾਰਨ ਇਹ ਹੈ ਕਿ ਪਹਾੜੀ ਖੇਤਰਾਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਇਸ ਕਾਰਨ ਦਸੰਬਰ ਮਹੀਨੇ ਠੰਢ ਘੱਟ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
8 ਤੋਂ ਮੌਸਮ ਬਦਲੇਗਾ
7 ਦਸੰਬਰ ਨੂੰ ਹਿਮਾਲੀਅਨ ਰੇਂਜ ਵਿੱਚ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ, ਜੋ 8 ਦਸੰਬਰ ਤੋਂ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।