Connect with us

ਪੰਜਾਬ ਨਿਊਜ਼

ਕੈਨੇਡਾ ‘ਚ ਦੋ ਪੰਜਾਬੀ ਭਰਾਵਾਂ ਦੀ ਗੋ.ਲੀ ਮਾਰ ਕੇ ਹੱ.ਤਿਆ, ਪਰਿਵਾਰ ‘ਚ ਸੋਗ ਦੀ ਲਹਿਰ

Published

on

ਤਰਨਤਾਰਨ : ਕੈਨੇਡਾ ‘ਚ ਤਰਨਤਾਰਨ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਮ੍ਰਿਤਕ ਦਾ ਵੱਡਾ ਭਰਾ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਆਨੰਦਪੁਰ ਜ਼ਿਲ੍ਹਾ ਤਰਨਤਾਰਨ ਕਰੀਬ 6 ਮਹੀਨੇ ਪਹਿਲਾਂ ਆਪਣੇ ਵੱਡੇ ਭਰਾ ਖੁਸ਼ਵੰਤ ਸਿੰਘ ਕੋਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਪਹੁੰਚਿਆ ਸੀ।

ਕੱਲ੍ਹ ਜਦੋਂ ਪ੍ਰਿਤਪਾਲ ਸਿੰਘ ਅਤੇ ਉਸ ਦਾ ਵੱਡਾ ਭਰਾ ਖੁਸ਼ਵੰਤ ਸਿੰਘ ਆਪਣੇ ਕਿਰਾਏ ਦੇ ਮਕਾਨ ਦੇ ਬਾਹਰ ਖੜ੍ਹੀ ਕਾਰ ’ਤੇ ਡਿੱਗੀ ਬਰਫ਼ ਨੂੰ ਸਾਫ਼ ਕਰ ਰਹੇ ਸਨ ਤਾਂ ਅਚਾਨਕ ਕੁਝ ਹਮਲਾਵਰਾਂ ਨੇ ਆ ਕੇ ਦੋਵਾਂ ਭਰਾਵਾਂ ’ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਪ੍ਰਿਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਖੁਸ਼ਵੰਤ ਸਿੰਘ ਗੰਭੀਰ ਜ਼ਖ਼ਮੀ ਹੋਣ ਕਾਰਨ ਜ਼ੇਰੇ ਇਲਾਜ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਸਾਰਾ ਪਰਿਵਾਰ ਰੋਣ ਲੱਗ ਪਿਆ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

Facebook Comments

Trending