Connect with us

ਪੰਜਾਬ ਨਿਊਜ਼

ਪੰਜਾਬ ‘ਚ ਅਸਲਾ ਲਾਇਸੈਂਸ ਧਾਰਕਾਂ ਲਈ ਵੱਡੀ ਖ਼ਬਰ, ਜਾਰੀ ਕੀਤੇ ਸਖ਼ਤ ਹੁਕਮ

Published

on

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਸ ਸਬੰਧੀ ਸਰਵਣ ਸਿੰਘ ਬੱਲ ਡੀ.ਐਸ.ਪੀ. ਫਿਲੌਰ ਨੇ ਗੰਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ 3 ਦਿਨਾਂ ਦੇ ਅੰਦਰ-ਅੰਦਰ ਆਪਣੇ ਹਥਿਆਰ ਤੁਰੰਤ ਥਾਣੇ ਵਿਚ ਜਮ੍ਹਾ ਕਰਵਾਉਣ। ਸਰਵਣ ਸਿੰਘ ਬੱਲ ਨੇ ਕਿਹਾ ਕਿ ਜੇਕਰ ਗੰਨ ਮਾਲਕਾਂ ਨੇ ਹਥਿਆਰ ਜਮ੍ਹਾ ਨਾ ਕਰਵਾਏ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

21 ਦਸੰਬਰ ਨੂੰ ਵੋਟਾਂ ਪੈਣਗੀਆਂ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ 21 ਦਸੰਬਰ ਨੂੰ ਚੋਣਾਂ ਹੋਣੀਆਂ ਹਨ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਹ ਚੋਣ ਈ.ਵੀ.ਐਮ ਰਾਹੀਂ ਕਰਵਾਈ ਜਾਵੇਗੀ। ਮਸ਼ੀਨਾਂ ਰਾਹੀਂ ਕੀਤਾ ਜਾਵੇਗਾ।

ਪੰਜਾਬ ਵਿੱਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋਣਗੀਆਂ। ਨਿਗਮ ਚੋਣਾਂ ਵਿੱਚ ਕੁੱਲ 37 ਲੱਖ 32 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

Facebook Comments

Trending