Connect with us

ਪੰਜਾਬ ਨਿਊਜ਼

ਲੁਧਿਆਣਾ ‘ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ ‘ਚ ਦੋਸ਼ੀ ਗ੍ਰਿਫਤਾਰ

Published

on

ਲੁਧਿਆਣਾ : ਥਾਣਾ ਲਾਡੋਵਾਲ ਦੀ ਪੁਲੀਸ ਨੇ 11 ਨਵੰਬਰ 2024 ਨੂੰ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿੱਚ ਮੁਲਜ਼ਮ ਗਗਨਦੀਪ ਗਗਨਾ ਪੁੱਤਰ ਰਾਮਪਾਲ ਵਾਸੀ ਤਲਵੰਡੀ ਕਲਾਂ ਖ਼ਿਲਾਫ਼ ਪੋਕਸੋ ਐਕਟ ਅਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਸੀ।ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਭੈਣ ਦੀ ਸ਼ਿਕਾਇਤ ‘ਤੇ ਪੁਲਸ ਨੇ ਦੋਸ਼ੀ ਗਗਨਦੀਪ ਗਗਨਾ ਵਾਸੀ ਪਿੰਡ ਤਲਵੰਡੀ ਕਲਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਇਸ ਤੋਂ ਬਾਅਦ ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮ ਪਿੰਡ ਛੱਡ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਲਾਕੇ ’ਚ ਛਾਪੇਮਾਰੀ ਕੀਤੀ ਤੇ ਕੱਲ੍ਹ ਉਕਤ ਮੁਲਜ਼ਮ ਗਗਨਦੀਪ ਗਗਨਾ ਥਾਣਾ ਲਾਡੋਵਾਲ ਨੂੰ ਡੀਐਮਸੀ ਹਸਪਤਾਲ ’ਚ ਇਲਾਜ ਅਧੀਨ ਮਿਲਿਆ ਤੇ ਉਸ ਨੂੰ ਕਾਬੂ ਕਰ ਲਿਆ ਗਿਆ।ਦੋਸ਼ੀ ਨੇ ਖੁਦਕੁਸ਼ੀ ਕਰਨ ਲਈ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਕਈ ਦਿਨ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਰਿਹਾ ਅਤੇ ਅੱਜ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਲਾਡੋਵਾਲ ਥਾਣੇ ਲਿਆਂਦਾ ਗਿਆ ਹੈ।ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਦੀ ਮੰਗ ਕੀਤੀ ਗਈ ਹੈ ਤਾਂ ਜੋ ਹੋਰ ਪੁੱਛ-ਪੜਤਾਲ ਕੀਤੀ ਜਾ ਸਕੇ ਕਿ ਮੁਲਜ਼ਮ ਪਿਛਲੇ ਇੱਕ ਮਹੀਨੇ ਦੌਰਾਨ ਕਿੱਥੇ ਲੁਕਿਆ ਸੀ ਅਤੇ ਉਸ ਨੂੰ ਕਿਹੜੇ-ਕਿਹੜੇ ਲੋਕਾਂ ਨੇ ਪਨਾਹ ਦਿੱਤੀ ਸੀ।

Facebook Comments

Trending